ਲੁਧਿਆਣਾ: ਬਲਵਿੰਦਰ ਸਿੰਘ ਸੇਖੋਂ ਵੱਲੋਂ ਬੀਤੇ ਦਿਨ ਪ੍ਰੈਸ ਕਾਨਫ਼ਰੰਸ ਕਰਨ ਤੋਂ ਬਾਅਦ ਸਿਆਸਤ ਗਰਮਾਉਂਦੀ ਜਾ ਰਹੀ ਹੈ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ਼ ਜੰਮ ਕੇ ਆਪਣੀ ਭੜਾਸ ਕੱਢੀ।
ਜ਼ਿਕਰ ਕਰ ਦਈਏ ਕਿ ਸੇਖੋਂ, ਸਿਮਰਜੀਤ ਬੈਂਸ 'ਤੇ ਵੀ ਕਈ ਗੰਭੀਰ ਇਲਜ਼ਾਮ ਲਾ ਚੁੱਕੇ ਨੇ ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਵਿੱਚ ਆਪਣੀ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ ਅਤੇ ਕਿਹਾ ਕਿ ਸੇਖੋਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
ਡੀਐਸਪੀ ਸੇਖੋਂ ਦੀ ਪੂਰੀ ਜਾਂਚ ਹੋਣੀ ਚਾਹੀਦੀ: ਬੈਂਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਣਦੀ ਹੈ ਇਸ ਕਰਕੇ ਉਨ੍ਹਾਂ ਨੇ ਡੀਐੱਸਪੀ ਸੇਖੋਂ ਨੂੰ ਬਿਨਾਂ ਕਿਸੇ ਜਾਂਚ ਤੋਂ ਸਸਪੈਂਡ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਡੀਐੱਸਪੀ ਸੇਖੋਂ ਨੂੰ ਸਸਪੈਂਡ ਕਰਨ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ।
ਬੈਂਸ ਨੇ ਕਿਹਾ ਕਿ ਡੀਐੱਸਪੀ ਸੇਖੋਂ ਸ਼ੁਰੂ ਤੋਂ ਵੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ਼ ਬੋਲ ਰਹੇ ਹਨ, ਜੇ ਉਹ ਮੇਰੇ ਵਿਰੁੱਧ ਕੁਝ ਬੋਲਦੇ ਨੇ ਤਾਂ ਉਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ