ਪੰਜਾਬ

punjab

ETV Bharat / state

ਲੁਧਿਆਣਾ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਲੁਧਿਆਣਾ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 9180 ਕੇਸ ਨਿਪਟਾਰੇ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚੋਂ 4679 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

National Lok Adalat held in Ludhiana
National Lok Adalat held in Ludhiana

By

Published : Jul 11, 2021, 2:32 PM IST

ਲੁਧਿਆਣਾ: ਜਿਲਾ ਲੁਧਿਆਣਾ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 9180 ਕੇਸ ਨਿਪਟਾਰੇ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚੋਂ 4679 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 30,23,52,333/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

National Lok Adalat held in Ludhiana
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਸ੍ਰੀ ਪੀ ਐੱਸ ਕਾਲੇਕਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ੳਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ। ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ।

ABOUT THE AUTHOR

...view details