ਲੁਧਿਆਣਾ: ਜ਼ਿਲ੍ਹੇ ਦੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) ਦੇ ਵਿੱਚ ਨੈਸ਼ਨਲ ਮਿਲਕ ਡੇਅ (National Milk Day) ਮਨਾਇਆ ਗਿਆ। ਇਸ ਸਮਾਗਮ ਦੇ ਵਿੱਚ ਵਿਸ਼ੇਸ਼ ਤੌਰ ’ਤੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਇੰਦਰਜੀਤ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਬੁੱਧ ਸਬੰਧੀ ਭਾਰਤ ਵੱਲੋਂ ਪੂਰੇ ਵਿਸ਼ਵ ਵਿੱਚ ਪਾਏ ਜਾ ਰਹੇ ਯੋਗਦਾਨ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਗਡਵਾਸੂ ਵੱਲੋਂ ਤਿਆਰ ਕੀਤੇ ਗਏ ਮਿਲਕ ਪ੍ਰੋਡਕਟ (Milk products) ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਪ੍ਰਦਰਸ਼ਨੀ ਦੇ ਵਿਚ ਪੀਜ਼ਾ ਅਤੇ ਆਈਸਕ੍ਰੀਮ ਦੇ ਸਟਾਲ ਲਗਾ ਕੇ ਦੁੱਧ ਤੋਂ ਬਣਨ ਵਾਲੇ ਪ੍ਰੋਡਕਟ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਾਈਸ ਚਾਂਸਲਰ ਡਾ. ਇੰਦਰਜੀਤ ਨੇ ਕਿਹਾ ਕਿ ਸਾਡਾ ਦੇਸ਼ ਅੱਜ ਵਿਸ਼ਵ ਦੇ ਵਿੱਚ ਦੁੱਧ ਉਤਪਾਦਨ ਦੇ ਵਿੱਚ ਪਹਿਲੇ ਨੰਬਰ ’ਤੇ ਹੈ ਅਤੇ 200 ਮਿਲੀਅਨ ਟਨ ਦੁੱਧ ਸਾਡੇ ਵੱਲੋਂ ਉਤਪਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਨੰਬਰ ’ਤੇ ਅਮਰੀਕਾ ਹੈ ਜੋ ਸਾਡੇ ਉਤਪਾਦਨ ਤੋਂ ਅੱਧਾ ਹੀ ਹੈ। ਵਾਈਸ ਚਾਂਸਲਰ ਇੰਦਰਜੀਤ ਨੇ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਕੌਮੀ ਦੁੱਧ ਦਿਵਸ ਮਨਾਇਆ ਜਾਂਦਾ ਹੈ।
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ’ਚ ਮਨਾਇਆ ਕੌਮੀ ਦੁੱਧ ਦਿਵਸ
ਲੁਧਿਆਣਾ ਦੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) ’ਚ ਕੌਮੀ ਦੁੱਧ ਦਿਵਸ (National Milk Day) ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਵੱਲੋਂ ਵਿਦਿਆਰਥੀਆਂ ਨੂੰ ਦੁੱਧ ਦੇ ਅਹਿਮ ਉਤਪਾਦਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਭਾਰਤ ਵੱਲੋਂ ਆਪਣੀ ਹੀ ਬਰੀਡ ਦੇ ਨਾਲ ਦੁੱਧ ਉਤਪਾਦਨ (Milk production) ਦੇ ਵਿੱਚ ਮੁਹਾਰਤ ਹਾਸਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੁੱਧ ਉਤਪਾਦਨ ਦੇ ਨਾਲ ਆਪਣੇ ਵੱਲੋਂ ਤਿਆਰ ਕੀਤੀ ਬਰੀਡ ਬਾਹਰ ਨਿਰਯਾਤ ਕਰ ਸਕਦਾ ਹੈ। ਉਧਰ ਗਡਵਾਸੂ ਕਾਲਜ ਆਫ ਡੇਅਰੀ ਸਾਇੰਸ ਦੀ ਐਸੋਸੀਏਟ ਪ੍ਰੋਫੈਸਰ ਡਾ. ਇੰਦਰਪ੍ਰੀਤ ਨੇ ਦੱਸਿਆ ਕਿ ਗਡਵਾਸੂ ਵੱਲੋਂ ਆਪਣੇ ਘਰਾਂ ਦੇ ਦੁੱਧ ਦੀ ਜਾਂਚ ਕਰਨ ਲਈ ਵੀ ਵਿਸ਼ੇਸ਼ ਕਿੱਟ ਤਿਆਰ ਕੀਤੀ ਗਈ ਹੈ ਜਿਸ ਦੀ ਕੀਮਤ ਮਹਿਜ਼ 300 ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਪੰਜ ਟੈਸਟ ਕੀਤੇ ਜਾ ਸਕਦੇ ਹਨ। ਇਸ ਤੋਂ ਇਲਵਾ ਵੱਡੀ ਕਿੱਟ ਡੇਅਰੀ ਉਤਪਾਦਨਾਂ ਲਈ ਬਣਾਈ ਗਈ ਹੈ ਜਿਸਦੀ ਕੀਮਤ 2000 ਰੁਪਏ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲਾਂ-ਕਾਲਜਾਂ ਵਿੱਚ ਵੀ ਵਿਦਿਆਰਥੀਆਂ ਨੂੰ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ, ਕਹੀਆਂ ਇਹ ਵੱਡੀਆਂ ਗੱਲਾਂ