ਮਲੌਦ: ਪੂਰੇ ਦੇਸ਼ ਵਿੱਚ ਕੌਮੀ ਸਵੱਛਤਾ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸਵੱਛ ਭਾਰਤ ਮੁਹਿੰਮ ਮਲੌਦ ਸ਼ਹਿਰ ਵਿੱਚ ਫੇਲ ਹੁੰਦੀ ਦਿਖਾਈ ਦੇ ਰਹੀ ਹੈ, ਜਿੱਥੇ ਸਫਾਈ ਦੇ ਪੱਖੋ ਸ਼ਹਿਰ ਦਾ ਬੁਰਾ ਹਾਲ ਹੈ। ਜਦੋਂ ਸਾਡੀ ਟੀਮ ਵੱਲੋਂ ਸ਼ਹਿਰ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ ਤਾਂ ਉਸ ਵਿੱਚ ਸਵੱਛ ਭਾਰਤ ਮੁਹਿੰਮ ਦੀ ਪੋਲ ਖੋਲ੍ਹਦਿਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸ਼ਹਿਰ ਵਿੱਚ ਸਫ਼ਾਈ ਅਤੇ ਕੂੜੇ-ਕਰਕਟ ਦੀ ਸੰਭਾਲ ਦਾ ਹਾਲ ਬਿਆਨ ਕਰ ਰਹੀਆਂ ਹਨ।
ਸ਼ਹਿਰ ਵਾਸੀ ਰਾਮ ਸਿੰਘ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਦਾ ਬੂਰਾ ਹਾਲ ਹੈ, ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਇਸ ਨਾਲ ਸ਼ਹਿਰ ਵਾਸੀਆਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਹੋਰ ਲੋਕਾਂ ਨੇ ਵੀ ਸ਼ਹਿਰ ਦੀ ਸਫ਼ਾਈ ਬਾਰੇ ਕੁਝ ਇਸੇ ਤਰ੍ਹਾਂ ਦੇ ਹੀ ਖ਼ਿਆਲ ਪੇਸ਼ ਕੀਤੇ ਹਨ। ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਸ਼ਹਿਰ ਦੇ ਕੂੜੇ ਦਾ ਸਹੀ ਤਰੀਕੇ ਨਾਲ ਪ੍ਰਬੰਧ ਨਹੀਂ ਕੀਤਾ ਜਾ ਰਿਹਾ।