ਲੁਧਿਆਣਾ:ਸਾਬਕਾ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਲੁਧਿਆਣਾ ਕੋਰਟ ਵਿੱਚ ਪਾਈ ਗਈ ਇੱਕ ਪਟੀਸ਼ਨ (Petition filed in Ludhiana Court) ਦੇ ਮਾਮਲੇ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਵਜੋਂ (Navjot Sidhu is an important witness) ਪੇਸ਼ ਕੀਤੇ ਜਾਣ ਦੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣਾ ਅਦਾਲਤ ਵੱਲੋਂ ਝਟਕਾ ਦਿੱਤਾ ਗਿਆ ਹੈ।
ਦਰਅਸਲ ਨਵਜੋਤ ਸਿੱਧੂ ਨੇ ਅਦਾਲਤ ਵਿੱਚ ਆਪਣੀ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ (Request to hearing through video conferencing) ਕਰਵਾਉਣ ਲਈ ਬੇਨਤੀ ਕਰਦਿਆਂ ਅਰਜ਼ੀ ਦਿੱਤੀ ਸੀ ,ਪਰ ਅਦਾਲਤ ਨੇ ਨਵਜੋਤ ਸਿੱਧੂ ਦੀ ਇਸ ਬੇਨਤੀ ਨੂੰ ਰੱਦ ਕਰ ਦਿੱਤਾ ਹੈ।
ਦੱਸ ਦਈਏ ਕਿ ਮਾਮਲਾ ਨਵਜੋਤ ਸਿੱਧੂ ਦੇ ਮੰਤਰੀ ਹੋਣ ਦੇ ਸਮੇਂ ਨਾਲ਼ ਜੁੜਿਆ ਹੈ ਇਸ ਕਰਕੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਅਹਿਮ ਸੀ ਅਤੇ ਸਿੱਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਵਿੱਚ ਪੇਸ਼ ਹੋਣ ਦੀ ਬੇਨਤੀ ਕੀਤੀ ਸੀ ਜਿਸ ਨੂੰ ਅਦਾਲਤ ਨੇ ਨਕਾਰ ਦਿੱਤਾ ਹੈ।
ਇੱਥੇ ਇਹ ਵੀ ਦੱਸ ਦਈਏ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਮਹੀਨਿਆਂ ਤੋਂ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਕੱਟ (Navjot Sidhu is serving sentence in jail) ਰਹੇ ਹਨ ਅਤੇ ਹੁਣ ਲੁਧਿਆਣਾ ਅਦਾਲਤ ਨੇ ਉਨ੍ਹਾਂ ਦੀ ਬੇਨਤੀ ਨੂੰ ਨਕਾਰ ਦਿੱਤਾ ਹੈ।
ਇਹ ਵੀ ਪੜ੍ਹੋ:SC ਨੇ ਗੁਰਦੂਆਰਿਆਂ ਦੇ ਪ੍ਰਬੰਧਾਂ ਲਈ ਹਰਿਆਣਾ ਸਰਕਾਰ ਨੂੰ ਦਿੱਤੀ ਮਾਨਤਾ, ਫੈਸਲੇ ਨੂੰ SGPC ਦੇਵੇਗੀ ਚੁਣੌਤੀ