ਲੁਧਿਆਣਾ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸੀਐਲਯੂ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਹੋਈ। ਦੱਸ ਦਈਏ ਕਿ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਸੀਐੱਲਯੂ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਦਰਜ ਕੀਤੇ ਜਾਣੇ ਸੀ ਜਿਸ ਦੇ ਚੱਲਦੇ ਉਨ੍ਹਾਂ ਦੀ ਪੇਸ਼ੀ ਹੋਈ ਹੈ। ਦੱਸ ਦਈਏ ਕਿ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਵੱਲੋਂ ਪਾਈ ਗਈ ਸ਼ਿਕਾਇਤ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਗਵਾਹੀ ਦਿੱਤੀ।
ਇਸ ਮਾਮਲੇ ਦੇ ਵਿਚ ਹੁਣ ਨਵਜੋਤ ਸਿੰਘ ਸਿੱਧੂ ਦੀ ਅਧਿਕਾਰਕ ਤੌਰ ’ਤੇ ਗਵਾਹੀ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਂਚ ਬਾਰੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਹਜ਼ਾਰਾਂ ਫਾਈਲਾਂ ਦੀ ਜਾਂਚ ਲਈ ਕਿਹਾ ਹੋਵੇਗਾ ਪਰ ਉਨ੍ਹਾਂ ਨੂੰ ਇਸ ਫਾਈਲ ਸਬੰਧੀ ਕੁਝ ਯਾਦ ਨਹੀਂ।