ਲੁਧਿਆਣਾ: ਐਨ. ਸੀ. ਬੀ. ਦੀ ਚੰਡੀਗੜ੍ਹ ਤੋਂ ਆਈ ਟੀਮ ਨੇ ਲੁਧਿਆਣਾ ਵਿੱਚ ਸਥਿਤ ਏ.ਐਸ.ਐਂਡ ਕੰਪਨੀ ਦੇ ਨਾਂ ਉੱਤੇ ਚਲ ਰਹੇ ਕਈ ਠੇਕੇ ਸੀਲ ਕਰ ਦਿੱਤੇ ਨੇ। ਜਾਣਾਕਰੀ ਮੁਤਾਬਿਕ ਅਕਸ਼ੈ ਛਾਬੜਾ ਨਸ਼ਾ ਤਸਕਰੀ ਤੋਂ ਕਮਾਏ ਪੈਸੇ ਨੂੰ ਸ਼ਰਾਬ ਦੇ ਕਾਰੋਬਾਰ 'ਚ ਲਗਾ ਰਿਹਾ ਸੀ। ਅਕਸ਼ੈ ਛਾਬੜਾ ਨੂੰ ਪੁਲਿਸ ਨੇ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਫਰਾਰ ਹੁੰਦੇ ਹੋਏ ਗ੍ਰਿਫਤਾਰ ਕੀਤਾ ਸੀ। ਉਸ ਉੱਤੇ ਨਸ਼ੇ ਦੀ ਤਸਕਰੀ ਕਰਨ ਦੇ ਇਲਜ਼ਾਮਲੱਗੇ ਸਨ ਅਤੇ ਪੁਲਿਸ ਨੇ ਨਸ਼ੇ ਦੀ ਵੱਡੀ ਖ਼ੇਪ ਬਰਾਮਦ ਕੀਤੀ ਸੀ। ਇਸ ਪੂਰੇ ਮਾਮਲੇ ਵਿੱਚ ਅਕਸ਼ੈ ਛਾਬੜਾ ਅਤੇ ਉਸ ਦਾ ਸਾਥੀ ਸੰਦੀਪ ਸਿੰਘ ਜੋ ਕਿ ਲੁਧਿਆਣਾ ਦੇ ਜਨਤਾ ਨਗਰ ਦੇ ਰਹਿਣ ਵਾਲੇ ਹਨ ਉਨ੍ਹਾ ਦਾ ਨਾਂਅ ਸਾਹਮਣੇ ਆਏ ਸਨ।
ਸ਼ਰਾਬ ਕਾਰੋਬਾਰ 'ਚ ਲਾਏ ਪੈਸੇ: ਕਬਿਲੇਗਰ ਹੈ ਕੇ ਅਕਸ਼ੈ ਛਾਬੜਾ ਇੱਕ ਵੱਡੇ ਸ਼ਰਾਬ ਕਾਰੋਬਾਰੀ ਦਾ ਪੁੱਤਰ ਹੈ। ਨਸ਼ਾ ਤਸਕਰ ਅਕਸ਼ੈ ਛਾਬੜਾ ਨੇ ਘਰ ਦੇ ਨਾਲ-ਨਾਲ ਉਸ ਨੇ ਕਈ ਪਲਾਟ ਵੀ ਖਰੀਦੇ ਸਨ। ਖਾਲੀ ਸਮਾਂ ਬਿਤਾਉਣ ਲਈ ਮੁਲਜ਼ਮ ਨੇ ਵੱਡਾ ਫਾਰਮ ਹਾਊਸ ਬਣਾਇਆ ਹੋਇਆ ਹੈ। ਡਰੱਗ ਮਨੀ ਨਾਲ ਛਾਬੜਾ ਨੇ ਕਥਿਤ ਤੌਰ 'ਤੇ ਕਈ ਲਗਜ਼ਰੀ ਗੱਡੀਆਂ ਵੀ ਖਰੀਦੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਵਿੱਚ ਮੁਲਜ਼ਮਾਂ ਦੀ ਸ਼ਰਾਬ ਦੇ ਕਾਰੋਬਾਰ ਵਿੱਚ ਫੋਰਟਿਸ ਗਰੁੱਪ, ਗਿੱਲ ਗਰੁੱਪ ਅਤੇ ਢੋਲੇਵਾਲ ਗਰੁੱਪ ਦੀ 100 ਫੀਸਦੀ ਹਿੱਸੇਦਾਰੀ ਹੈ।