ਲੁਧਿਆਣਾ:ਕੋਰੋਨਾ ਦੀ ਦੂਜੀ ਲਹਿਰ ਜ਼ੋਰ ਫੜ ਰਹੀ ਹੈ । ਪੰਜਾਬ ਵਿਚ ਵੱਡੀ ਗਿਣਤੀ ਵਿਚ ਲੋਕ ਪੋਜ਼ੀਟਿਵ ਪਾਏ ਜਾ ਰਹੇ ਹਨ । ਭਾਰਤ ਐਨ ਐਚ ਐਮ ਦੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਅਪ੍ਰੈਲ ਮਹੀਨੇ ਦੇ ਅਖੀਰ ਵਿੱਚ ਹੜਤਾਲ ਦੀ ਗੱਲ ਕਹੀ ਜਾ ਰਹੀ ਹੈ ।
ਐਨ ਐਚ ਐਮ ਦੇ ਸਮੂਹ ਸਟਾਫ ਵੱਲੋਂ ਹੜਤਾਲ ਦੀ ਧਮਕੀ ਉਹਨਾਂ ਨੇ ਕਿਹਾ ਕਿ ਕੋਰੋਨਾ ਕਾਲ ਦੇ ਦੌਰਾਨ ਜਦੋਂ ਉਨ੍ਹਾਂ ਦੀ ਪਹਿਲੀ ਲਹਿਰ 'ਚ ਸੇਵਾਵਾਂ ਦਿੱਤੀਆ। ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਕੋਰੋਨਾ ਵੈਰੀਅਰ ਦਾ ਖਿਤਾਬ ਦਿੱਤਾ ਗਿਆ । ਪਰ ਇੱਕ ਸਾਲ ਬੀਤ ਜਾਣ ਤੇ ਵੀ ਉਹਨਾਂ ਦੀ ਸਾਰ ਨਹੀਂ ਲਈ ਗਈ ।
ਹੁਣ ਕਰੋਨਾ ਦੀ ਦੂਸਰੀ ਲਹਿਰ ਆਉਣ ਤੇ ਵੀ ਉਹ ਡਿਊਟੀ ਕਰ ਰਹੇ ਹਨ । ਪਰ ਪ੍ਰਸਾਸ਼ਨ ਆਪਣਾ ਵਾਅਦਾ ਪੂਰਾ ਨਹੀਂ ਕਰ ਰਿਹਾ । ਜਿੱਥੇ ਉਨ੍ਹਾਂ ਨੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ ।
ਉਨ੍ਹਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਹਰ ਵਾਰ ਸਰਕਾਰ ਦੇ ਮੰਤਰੀ ਉਨ੍ਹਾਂ ਨੂੰ ਲਾਰੇ ਹੀ ਲਾਉਂਦੇ ਹਨ। ਉਥੇ ਹੀ ਕਿਹਾ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਮੰਨੀ ਗਈ ਤਾਂ ਉਹ ਅਪ੍ਰੈਲ ਮਹੀਨੇ ਦੇ ਅਖੀਰ ਵਿੱਚ ਹੜਤਾਲ ਕਰਨਗੇ । ਇੰਨਾ ਹੀ ਨਹੀਂ ਉਹ ਐਮਰਜੈਂਸੀ ਸੇਵਾਵਾਂ ਵੀ ਪ੍ਰਦਾਨ ਨਹੀਂ ਕਰਨਗੇ ।