ਪੰਜਾਬ

punjab

ETV Bharat / state

Murder In Ludhiana: ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਛਬੀਲ ਦੌਰਾਨ 2 ਨੌਜਵਾਨਾਂ ਨਾਲ ਹੋਈ ਸੀ ਬਹਿਸ - ਲੁਧਿਆਣਾ ਦੀ ਗਿੱਲ ਕਾਲੋਨੀ

ਲੁਧਿਆਣਾ ਦੀ ਗਿੱਲ ਕਾਲੋਨੀ ਵਿਖੇ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਨੌਜਵਾਨਾਂ ਵੱਲੋਂ ਕਤਲ ਕੀਤਾ ਗਿਆ ਹੈ। ਇਹ ਹਮਲਾ ਰੰਜ਼ਿਸ਼ਨ ਕੀਤਾ ਗਿਆ ਹੈ। ਪੁਲਿਸ ਨੇ ਪਰਿਵਾਰ ਮੈਂਬਰਾਂ ਦੇ ਬਿਆਨ ਉਤੇ ਮਾਮਲਾ ਦਰਜ ਕਰ ਲਿਆ ਹੈ।

Nihang Singh brutally killed in Ludhiana
ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ

By

Published : Jun 16, 2023, 1:54 PM IST

ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ :ਲੁਧਿਆਣਾ ਦੀ ਗਿੱਲ ਕਾਲੋਨੀ ਦੀ ਗਲੀ ਨੰਬਰ 2 ਵਿੱਚ ਇਕ ਨਿਹੰਗ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ਨਾਖਤ 30 ਸਾਲ ਦੇ ਬਲਦੇਵ ਸਿੰਘ ਵਜੋਂ ਹੋਈ ਹੈ। ਮੌਕੇ ਉਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ 2 ਮੁਲਜ਼ਮ ਮੋਟਰਸਾਇਕਲ ਉਤੇ ਸਵਾਰ ਹੋ ਕੇ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕੇ ਛਬੀਲ ਦੌਰਾਨ ਨੌਜਵਾਨਾਂ ਨਾਲ ਨਿਹੰਗ ਸਿੰਘ ਦੀ ਬਹਿਸਬਾਜ਼ੀ ਹੋਈ ਸੀ, ਜਿਸ ਦੀ ਰੰਜ਼ਿਸ਼ ਰੱਖਦੇ ਹੋਏ ਉਸ ਦਾ ਬੀਤੀ ਦੇਰ ਰਾਤ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਕੀਤੀ ਜਾ ਰਹੀ ਹੈ।


ਮੂੰਹ ਉਤੇ ਕੱਪੜਾ ਬੰਨ੍ਹ ਕੇ ਆਏ ਨੌਜਵਾਨਾਂ ਨੇ ਕੀਤਾ ਹਮਲਾ :ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 2 ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮੌਕੇ ਉਤੇ ਪਹੁੰਚੇ ਏਸੀਪੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਲੀ ਨੰਬਰ 2 ਗਿੱਲ ਕਲੋਨੀ ਦੇ ਵਿੱਚ ਨੌਜਵਾਨ ਦਾ ਕਤਲ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ 2 ਨੌਜਵਾਨ ਮੂੰਹ ਉਤੇ ਕੱਪੜਾ ਬੰਨ੍ਹ ਕੇ ਆਏ ਸਨ ਅਤੇ ਉਨ੍ਹਾਂ ਨੇ ਆਉਂਦੇ ਹੀ ਤਾਬੜ-ਤੋੜ ਹਮਲਾ ਕਰ ਦਿੱਤਾ।


ਛਬੀਲ ਦੌਰਾਨ ਟੋਕਿਆ ਸੀ, ਇਸੇ ਰੰਜ਼ਿਸ਼ਨ ਤਹਿਤ ਕੀਤਾ ਹਮਲਾ :ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਉਦੋਂ ਹੀ ਪਤਾ ਲੱਗਾ ਜਦੋਂ ਗਲੀ ਵਿੱਚ ਰੌਲਾ ਪਿਆ। ਨੌਜਵਾਨ ਦੇ ਸਿਰ ਅਤੇ ਮੱਥੇ ਉਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਛਬੀਲ ਦੌਰਾਨ ਬਲਦੇਵ ਸਿੰਘ ਨੇ ਨੌਜਵਾਨਾਂ ਨੂੰ ਟੋਕਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਲੜਕੀ ਦੇ ਨਾਲ ਉਹਨਾਂ ਦੇ ਇਸ ਵਾਰ ਵੀ ਕੀਤਾ, ਜਿਸ ਦੀ ਰੰਜ਼ਿਸ਼ ਰੱਖਦੇ ਹੋਏ ਇਨ੍ਹਾਂ ਮੁਲਜ਼ਮਾਂ ਵੱਲੋਂ ਬਲਦੇਵ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।

ABOUT THE AUTHOR

...view details