ਲੁਧਿਆਣਾ: ਸਮਰਾਲਾ ਦੇ ਪਿੰਡ ਮੰਜਾਲੀਆ ਵਿਖੇ ਨਿਹੰਗ ਸਿੰਘਾਂ ਨੇ ਕੁੱਟ-ਕੁੱਟ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮਾਮਲਾ ਪਿੰਡ ਦੀ ਕੁੜੀ ਦੇ ਸ਼ੱਕੀ ਹਾਲਾਤਾਂ ’ਚ ਲਾਪਤਾ ਹੋਣ ਦਾ ਹੈ। ਕੁੜੀ ਦੇ ਲਾਪਤਾ ਹੋਣ ਮਗਰੋਂ ਚੱਲਦੀ ਪੁਲਿਸ ਦੀ ਜਾਂਚ ਦੌਰਾਨ ਹੀ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕਤਲ (Nihangs kill youth in Samrala) ਕਰ ਦਿੱਤਾ। ਘਟਨਾ ਮਗਰੋਂ ਰੋਸ ਵਜੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਥਾਣਾ ਸਮਰਾਲਾ ਬਾਹਰ ਰੋਡ ਜਾਮ ਕੀਤਾ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਉੱਥੇ ਹੀ, ਪੁਲਿਸ ਤੋਂ ਬਚਣ ਲਈ ਇੱਕ ਨਿਹੰਗ ਵੱਲੋਂ ਖੇਤਾਂ ’ਚ ਭੱਜਣ ਦੀ ਕੋਸ਼ਿਸ਼ ਵੀ ਕੀਤੀ ਗਈ। ਪਰ, ਪੁਲਿਸ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਫੜ੍ਹ ਲਿਆ। ਬਾਕੀ ਦੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਅਵਤਾਰ ਸਿੰਘ ਕੂਹਲੀ ਕਲਾਂ ਦਾ ਰਹਿਣ ਵਾਲਾ ਸੀ।