ਪੰਜਾਬ

punjab

ETV Bharat / state

ਨੌਵੀਂ ਜਮਾਤ ਦੀ ਵਿਦਿਆਰਥਣ ਸਕੂਲ ਦੀ ਛੱਤ ਤੋਂ ਡਿੱਗੀ, ਹਸਪਤਾਲ ਵਿੱਚ ਕਰਵਾਇਆ ਭਰਤੀ - ludhiana school latest news

ਲੁਧਿਆਣਾ ਦੇ ਡੀਏਵੀ ਪਬਲਿਕ ਸਕੂਲ ਤੋਂ ਨੌਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਦਾ ਸਕੂਲ ਦੀ ਛੱਤ ਤੋਂ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।

ਲੁਧਿਆਣਾ ਦੇ ਡੀਏਵੀ ਪਬਲਿਕ ਸਕੂਲ

By

Published : Oct 24, 2019, 1:04 PM IST

Updated : Oct 24, 2019, 2:55 PM IST

ਲੁਧਿਆਣਾ: ਬੀਆਰਐੱਸ ਨਗਰ ਵਿੱਚ ਸਥਿਤ ਡੀਏਵੀ ਪਬਲਿਕ ਸਕੂਲ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਦਾ ਸਕੂਲ ਦੀ ਛੱਤ ਤੋਂ ਭੇਤਭਰੇ ਹਾਲਾਤਾਂ 'ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਛੱਤ ਤੋਂ ਡਿੱਗੀ ਵਿਦਿਆਰਥਣ ਨੂੰ ਡੀਐੱਮਸੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨੂੰ ਕੁਝ ਵੀ ਕਹਿਣ ਤੇ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉੱਥੇ ਹੀ ਐਸਐਚਓ ਮਧੂਬਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਨਹੀ ਪਤਾ ਲੱਗਿਆ ਕਿ ਵਿਦਿਆਰਥਣ ਕਿਹੜੀ ਮੰਜ਼ਿਲ ਤੋਂ ਡਿੱਗੀ ਹੈ ਤੇ ਕਿਹਾ ਕਿ ਵਿਦਿਆਰਥਣ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਜਾ ਫਿਰ ਉਸ ਨੂੰ ਕਿਸੇ ਨੇ ਧੱਕਾ ਦਿੱਤਾ ਹੈ।

ਵੇਖੋ ਵੀਡੀਓ

ਇਹ ਵੀ ਪੜੋ: ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ-ਕੈਪਟਨ

ਉਨ੍ਹਾਂ ਕਿਹਾ ਕਿ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਕਿਹਾ ਕਿ ਫ਼ਿਲਹਾਲ ਹਸਪਤਾਲ ਵਿੱਚ ਬੱਚੀ ਦਾ ਇਲਾਜ਼ ਚੱਲ ਰਿਹਾ ਹੈ ਤੇ ਉਹ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ।

Last Updated : Oct 24, 2019, 2:55 PM IST

ABOUT THE AUTHOR

...view details