ਲੁਧਿਆਣਾ: ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਕਾਂਗਰਸ ਪਾਰਟੀ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਤਹਿਤ ਅੱਜ ਮੁਲਾਂਪੁਰ ਦਾਖਾ ਤੋਂ ਅਕਾਲੀ ਦਲ ਵਿਧਾਇਕ ਮਨਪ੍ਰੀਤ ਇਯਾਲੀ ਨੇ ਸੱਤਾ ਧਿਰ 'ਤੇ ਇਲਜ਼ਾਮ ਲਗਾਇਆ ਹੈ ਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਹਲਕੇ ਦੇ ਵਿਕਾਸ ਲਈ ਕੋਈ ਗ੍ਰਾਂਟ ਨਹੀਂ ਜਾਰੀ ਕੀਤੀ, ਸਗੋਂ ਜਿਹੜੀ ਵੀ ਗ੍ਰਾਂਟ ਉਨ੍ਹਾਂ ਨੂੰ ਮਿਲੀ ਹੈ ਉਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੱਲੋਂ ਮਿਲੀ ਹੈ।
ਵਿਧਾਇਕ ਮਨਪ੍ਰੀਤ ਇਯਾਲੀ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕਾਂਗਰਸ ਪਾਰਟੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਜਿੰਨ੍ਹੇ ਵੀ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਕਾਰਜ ਹੋਏ ਹਨ ਉਹ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੋਏ ਹਨ, ਜਿਸ ਦਾ ਲੇਖਾ-ਜੋਖਾ ਵੀ ਉਨ੍ਹਾਂ ਕੋਲ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਵਿਕਾਸ ਲਈ ਕੋਈ ਵੀ ਗ੍ਰਾਂਟ ਜਾਰੀ ਨਹੀਂ ਕੀਤੀ। ਇਯਾਲੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਤੋਂ 50 ਕਰੋੜ ਰੁਪਏ ਦੀ ਗ੍ਰਾਂਟ ਲਈ ਹੈ।