ਪੰਜਾਬ

punjab

ETV Bharat / state

ਭਾਜਪਾ ਦੇ ਕੈਂਪ 'ਚ ਕੋਵਿਡ ਨਿਯਮਾਂ ਦੀ ਉਲੰਘਣਾ, ਵਰਕਰਾਂ ਨੇ ਪੱਤਰਕਾਰਾਂ ਨਾਲ ਕੀਤੀ ਬਦਸਲੂਕੀ

ਅੱਜ ਲੁਧਿਆਣਾ ਦੇ ਰਾਜਗੁਰੂਨਗਰ ਵਿੱਚ ਭਾਜਪਾ ਵੱਲੋਂ ਆਪਣੇ ਤੌਰ ਉੱਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਵਿੱਚ ਸੋਸ਼ਲ ਡਿਸਟੈਂਸ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਇਸ ਦੌਰਾਨ 100 ਤੋਂ ਵੱਧ ਲੋਕਾਂ ਦਾ ਇਕੱਠ ਕੀਤਾ ਗਿਆ ਅਤੇ ਖ਼ਬਰ ਕਰਨ ਪਹੁੰਚੀ ਸਾਡੀ ਟੀਮ ਨਾਲ ਭਾਜਪਾ ਦੇ ਵਰਕਰਾਂ ਵੱਲੋਂ ਬਦਸਲੂਕੀ ਕੀਤੀ ਗਈ।

ਫ਼ੋਟੋ
ਫ਼ੋਟੋ

By

Published : May 1, 2021, 1:08 PM IST

ਲੁਧਿਆਣਾ: ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਲਗਾਤਾਰ ਪੈਰ ਪਸਾਰਦੀ ਜਾ ਰਹੀ ਹੈ ਅਤੇ ਲਗਾਤਾਰ ਮੌਤਾਂ ਦੇ ਅੰਕੜੇ ਵਧ ਰਹੇ ਹਨ। ਉੱਥੇ ਹੀ ਟੀਕਾਕਰਨ ਅਤੇ ਸਿਆਸਤ ਵੀ ਜਾਰੀ ਹੈ। ਅੱਜ ਲੁਧਿਆਣਾ ਦੇ ਰਾਜਗੁਰੂਨਗਰ ਵਿੱਚ ਭਾਜਪਾ ਵੱਲੋਂ ਆਪਣੇ ਤੌਰ ਉੱਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਵਿੱਚ ਸੋਸ਼ਲ ਡਿਸਟੈਂਸ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਇਸ ਦੌਰਾਨ 100 ਤੋਂ ਵੱਧ ਲੋਕਾਂ ਦਾ ਇਕੱਠ ਕੀਤਾ ਗਿਆ ਅਤੇ ਖ਼ਬਰ ਕਰਨ ਪਹੁੰਚੀ ਸਾਡੀ ਟੀਮ ਨਾਲ ਭਾਜਪਾ ਦੇ ਵਰਕਰਾਂ ਵੱਲੋਂ ਬਦਸਲੂਕੀ ਕੀਤੀ ਗਈ।

ਵੇਖੋ ਵੀਡੀਓ

ਇਸ ਦੌਰਾਨ ਜਦੋਂ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪ੍ਰਬੰਧਾਂ ਦੀ ਕਮੀ ਪੂਰਾ ਕਰਨ ਅਤੇ ਸੂਬਾ ਸਰਕਾਰ ਉੱਤੇ ਨਿਸ਼ਾਨੇ ਵਿੰਨ੍ਹੇ।

ਇਸ ਦੌਰਾਨ ਜਦੋਂ ਕੈਮਰਾ ਕੱਢ ਕੇ ਤਸਵੀਰਾਂ ਕੈਦ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਭਾਜਪਾ ਦੇ ਵਰਕਰ ਪੱਤਰਕਾਰਾਂ ਨਾਲ ਬਦਸਲੂਕੀ ਕਰਦੇ ਵਿਖਾਈ ਦਿੱਤੇ। ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਨੂੰ ਜਦੋਂ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪ੍ਰਬੰਧ ਜਲਦ ਦਰੁਸਤ ਕੀਤੇ ਜਾ ਰਹੇ ਹਨ।

ਉੱਧਰ ਲੁਧਿਆਣਾ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਹ ਸਭ ਸੂਬਾ ਸਰਕਾਰ ਦੀ ਗ਼ਲਤੀ ਕਰਕੇ ਹੋ ਰਿਹਾ ਹੈ ਕਿਉਂਕਿ ਉਹ ਭਾਜਪਾ ਨੂੰ ਕੈਂਪ ਲਗਾਉਣ ਦੀ ਇਜਾਜ਼ਤ ਨਹੀਂ ਦੇ ਰਹੀ ਅਤੇ ਜੋ ਇੱਕ ਦੋ ਕੈਂਪ ਲਗਾਏ ਜਾ ਰਹੇ ਹਨ। ਉਸ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ। ਇੱਥੇ ਸਵਾਲ ਇਹ ਵੀ ਹੈ ਕਿ ਸਿਆਸੀ ਰੋਟੀਆਂ ਸੇਕਣ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਰਾਜਗੁਰੂਨਗਰ ਨੂੰ ਪਹਿਲਾਂ ਹੀ ਪ੍ਰਸ਼ਾਸਨ ਵੱਲੋਂ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ।

ਉੱਧਰ ਲੋਕਾਂ ਨੇ ਵੀ ਕਿਹਾ ਕਿ ਇਹ ਪ੍ਰਬੰਧਕਾਂ ਦੀ ਗਲਤੀ ਹੈ ਉਨ੍ਹਾਂ ਨੂੰ ਪ੍ਰਬੰਧ ਪਹਿਲਾਂ ਪੂਰੇ ਕਰਨੇ ਚਾਹੀਦੇ ਸੀ ਉਸ ਤੋਂ ਬਾਅਦ ਟੀਕਾਕਰਨ। ਉਨ੍ਹਾਂ ਕਿਹਾ ਕਿ ਇੱਥੇ ਕੋਰੋਨਾ ਹਟੇਗਾ ਨਹੀਂ ਸਗੋਂ ਹੋਰ ਵਧੇਗਾ।

ABOUT THE AUTHOR

...view details