ਲੁਧਿਆਣਾ : ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਉੱਤੇ ਕੀਤੇ ਗਏ ਮਾਨਹਾਨੀ ਦੇ ਕੇਸ ਵਿੱਚ ਮਾਣਯੋਗ ਅਦਾਲਤ ਵੱਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਨ੍ਹਾਂ ਵਰੰਟਾਂ ਦੇ ਜਾਰੀ ਹੋਣ ਤੋਂ ਬਾਅਦ ਪਹਿਲੀ ਵਾਰ ਸਿਮਰਜੀਤ ਸਿੰਘ ਬੈਂਸ ਨੇ ਇਸ 'ਤੇ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।
ਬੈਂਸ ਨੇ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੂੰ ਅਦਾਲਤ ਵੱਲੋਂ ਕਿਸੇ ਵੀ ਤਰ੍ਹਾਂ ਦੇ ਸੰਮਨ ਤਮੀਲ ਨਹੀਂ ਹੋਏ। ਜਦੋਂ ਵੀ ਸੰਮਨ ਤਮੀਲ ਹੋਣਗੇ ਉਹ ਅਦਾਲਤ ਵਿੱਚ ਆਪਣਾ ਪੱਖ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ।
ਸਿਮਰਜੀਤ ਬੈਂਸ ਵਿਰੁੱਧ ਬ੍ਰਹਮ ਮਹਿੰਦਰਾ ਮਾਨਹਾਨੀ ਕੇਸ 'ਚ ਗੈਰ ਜ਼ਮਾਨਤੀ ਵਾਰੰਟ ਜਾਰੀ ਇਹ ਵੀ ਪੜ੍ਹੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਮੁਲਾਜ਼ਮਾਂ ਦੀ ਮੰਗੀ ਰਿਪੋਰਟ
ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਦੇ ਕਿਸੇ ਵੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਕੇਸ ਵਿੱਚ ਉਨ੍ਹਾਂ ਕੋਲ ਜੋ ਵੀ ਸਬੂਤ ਹਨ, ਉਹ ਅਦਾਲਤ ਵਿੱਚ ਰੱਖਣਗੇ।
ਉਨ੍ਹਾਂ ਲੌਂਗੋਵਾਲ ਵਿਖੇ ਸਕੂਲ ਵੈਨ ਵਿੱਚ ਅੱਗ ਲੱਗਣ ਕਾਰਨ 4 ਮਾਸੂਮ ਬੱਚਿਆਂ ਦੀ ਹੋਈ ਦਰਦਨਾਕ ਮੌਤ 'ਤੇ ਵੀ ਦੁੱਖ ਪ੍ਰਗਟ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਨੀਂਦ ਵਿੱਚੋਂ ਜਾਗੇ ਅਤੇ ਅਤੇ ਆਪਣੇ ਅਧਿਕਾਰੀਆਂ ਨੂੰ ਹਦਾਇਤਾਂ ਕਰੇ ਕਿ ਉਹ ਇਸ ਮਾਮਲੇ ਵਿੱਚ ਸਖ਼ਤੀ ਕਰਨ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਮੰਦਭਾਗੀ ਘਟਨਾ ਤੋਂ ਬਚਾ ਹੋ ਸਕੇ।
ਸਿਮਰਜੀਤ ਬੈਂਸ ਵਿਰੁੱਧ ਬ੍ਰਹਮ ਮਹਿੰਦਰਾ ਮਾਨਹਾਨੀ ਕੇਸ 'ਚ ਗੈਰ ਜ਼ਮਾਨਤੀ ਵਾਰੰਟ ਜਾਰੀ