ਲੁਧਿਆਣਾ: ਲੁਧਿਆਣਾ ਦੇ ਸਿਵਲ ਹਸਪਤਾਲ(Civil Hospital, Ludhiana) ਦੇ ਜੱਚਾ ਬੱਚਾ ਕੇਂਦਰ ਦੇ ਬਾਹਰ ਸਟਾਫ ਨਰਸਾਂ ਵੱਲੋਂ ਹੜਤਾਲ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਨ੍ਹਾਂ ਨਰਸਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਛੇਵਾਂ ਪੇ ਕਮਿਸ਼ਨ(Sixth Pay Commission by the Government) ਲਾਗੂ ਕੀਤਾ ਗਿਆ ਹੈ, ਜਿਸਦਾ ਉਨ੍ਹਾਂ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ। ਜਦੋਂ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸਰਕਾਰ ਮੁਲਾਜ਼ਮਾਂ ਨੂੰ ਕੁਝ ਰਾਹਤ ਦੇਵੇਗੀ।
ਸਿਵਲ ਹਸਪਤਾਲ ਅੰਦਰ ਨਰਸਿੰਗ ਸਟਾਫ਼ ਵੱਲੋਂ ਹੜਤਾਲ ਕਮਿਸ਼ਨ ਲਾਗੂ ਹੋਣ ਨਾਲ ਉਨ੍ਹਾਂ ਦੀ ਵੇਤਨ 'ਚ ਵਾਧਾ ਹੋਵੇਗਾ ਅਤੇ ਮਹਿੰਗਾਈ ਦੇ ਇਸ ਜ਼ਮਾਨੇ ਵਿੱਚ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕਣਗੀਆਂ। ਪਰ ਸਰਕਾਰ ਨੇ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਪਹੁੰਚਾਇਆ।
ਨਰਸਾਂ ਨੇ ਕਿਹਾ ਕਿ ਪੰਜਾਬ ਭਰ ਵਿਚ ਸਿਵਲ ਹਸਪਤਾਲਾਂ(Civil hospitals) ਅੰਦਰ ਨਰਸਿੰਗ ਸਟਾਫ ਵੱਲੋਂ ਇਹ ਹੜਤਾਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਜਦੋਂ ਮਹਾਂਮਾਰੀ ਦਾ ਸਮਾਂ ਸੀ, ਉਦੋਂ ਨਰਸਿੰਗ ਸਟਾਫ਼ ਨੇ ਹੀ ਅੱਗੇ ਵਧ ਕੇ ਆਪਣੀ ਜਾਨ ਤੇ ਖੇਡ ਕੇ ਲੋਕਾਂ ਦੀ ਸੇਵਾ ਕੀਤੀ। ਕਈ ਜ਼ਿੰਦਗੀਆਂ ਬਚਾਈਆਂ, ਪਰ ਇਸਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਰਿਵਾਰਡ ਤਾਂ ਕੀ ਦੇਣਾ ਸੀ ਸਗੋਂ ਜੋ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਉਸ ਦਾ ਵੀ ਪੂਰਾ ਫ਼ਾਇਦਾ ਉਨ੍ਹਾਂ ਨੂੰ ਨਹੀਂ ਮਿਲ ਰਿਹਾ।
ਉਨ੍ਹਾਂ ਨੇ ਵੀ ਕਿਹਾ ਕਿ ਜੋ ਨਰਸਾਂ ਹਾਲੇ ਵੀ ਕੱਚੀਆਂ ਨੇ ਅਤੇ ਲੰਮੇ ਸਮੇਂ ਤੋਂ ਭਾਰਤ ਸਰਕਾਰ(Government of India) ਦੇ ਅੱਗੇ ਪੱਕਾ ਕਰਨ ਦੀ ਮੰਗ ਕਰਦੀਆਂ ਹਨ, ਉਨ੍ਹਾਂ ਵੱਲ ਵੀ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ: ਅਮਨ ਅਰੋੜਾ