ਲੁਧਿਆਣਾ: ਨਵੇਂ ਸਾਲ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਸਮੂਹ ਸੰਗਤ ਵੱਲੋਂ ਜਿੱਥੇ ਸੰਸਾਰ ਭਰ ’ਚ ਫੈਲੇ ਭਿਆਨਕ ਕੋਰੋਨਾ ਵਾਇਰਸ ਤੋਂ ਸਮੁੱਚੀ ਕਾਇਨਾਤ ਦੇ ਬਚਾਅ ਤੇ ਦਿੱਲੀ ’ਚ ਖੇਤੀ ਕਾਨੂੰਨਾਂ ਵਿਰੁੱਧ ਲੜ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ।
ਨਵੇਂ ਸਾਲ ਮੌਕੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸੰਗਤ ਨੇ ਕੀਤੀ ਅਰਦਾਸ
ਨਵੇਂ ਸਾਲ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਸਮੂਹ ਸੰਗਤ ਵੱਲੋਂ ਜਿੱਥੇ ਸੰਸਾਰ ਭਰ ’ਚ ਫੈਲੇ ਭਿਆਨਕ ਕੋਰੋਨਾ ਵਾਇਰਸ ਤੋਂ ਸਮੁੱਚੀ ਕਾਇਨਾਤ ਦੇ ਬਚਾਅ ਲਈ ਅਤੇ ਨਾਲ ਹੀ ਦਿੱਲੀ ’ਚ ਖੇਤੀ ਕਾਨੂੰਨਾਂ ਵਿਰੁੱਧ ਲੜ ਰਹੇ ਕਿਸਾਨਾਂ ਦੇ ਹੱਕ ਵਿੱਚ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਦੇ ਟਰੱਸਟੀ ਅਮਰਜੀਤ ਟਿੱਕਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੰਘਿਆ ਸਾਲ 2020 ਸੰਸਾਰ ਭਰ ਲਈ ਮੁਸ਼ਕਲਾਂ ਭਰਿਆ ਰਿਹਾ। ਉਨ੍ਹਾਂ ਕਿਹਾ ਕਿ ਇੱਕ ਤਾਂ ਕੋਰੋਨਾ ਮਹਾਂਮਾਰੀ ਦੀ ਮਾਰ ਅਤੇ ਦੂਜਾ ਕਿਸਾਨਾਂ ਦੇ ਸੰਘਰਸ਼ ਲਈ ਵੀ ਲੰਘਿਆ ਸਾਲ ਕੋਈ ਖ਼ਾਸ ਚੰਗਾ ਨਹੀਂ ਰਿਹਾ।
ਉਨ੍ਹਾਂ ਕਿਹਾ ਕਿ ਨਵੇਂ ਸਾਲ ਮੌਕੇ ਸਮੁੱਚੀ ਸੰਗਤ ਵੱਲੋਂ ਅਰਦਾਸ ਕੀਤੀ ਗਈ ਹੈ ਕਿ ਆਉਣ ਵਾਲੇ ਨਵੇਂ ਸਾਲ ’ਚ ਨਾ ਸਿਰਫ ਕੋਰੋਨਾ ਮਹਾਂਮਾਰੀ ਤੋਂ ਮੁਕਤੀ ਮਿਲੇ ਸਗੋਂ ਦਿੱਲੀ ’ਚ ਆਪਣੀਆਂ ਹੱਕੀ ਮੰਗਾਂ ਲਈ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਵੀ ਜਿੱਤ ਪ੍ਰਾਪਤ ਹੋਵੇ।