ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਇੱਕ ਹੋਰ ਮਾਮਲੇ ਦੇ ਵਿਚ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪ੍ਰਡਕਸ਼ਨ ਵਰੰਟ 'ਤੇ ਲਿਆ ਕੇ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਬੈਂਸ ਨੂੰ ਵੱਡੀ ਰਾਹਤ ਮਿਲੀ ਹੈ। ਸਿਮਰਜੀਤ ਬੈਂਸ ਤੇ ਕਰੋਨਾ ਦੌਰਾਨ 188 ਅਤੇ ਮਹਾਂਮਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਕਿ ਬੈਂਸ ਨੇ ਕੋਰੋਨਾ ਨੂੰ ਕੋਈ ਬਿਮਾਰੀ ਨਾ ਹੋਣ ਦਾ ਦਾਅਵਾ ਕੀਤਾ ਹੈ ਇਸ ਕੇਸ ਵਿੱਚ ਬੈਂਸ ਨੂੰ ਰਾਹਤ ਮਿਲੀ ਹੈ। ਇਸ ਮਾਮਲੇ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ ਜਿਸ ਨੂੰ ਲੈਕੇ ਬੈਂਸ ਨੂੰ ਅੱਜ ਬਰਨਾਲਾ ਤੋਂ ਲਿਆ ਕੇ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅੱਜ ਜਦੋਂ ਸਿਮਰਜੀਤ ਬੈਂਸ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਤਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਨੀਤਕ ਬਦਲਾਖੋਰੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੀ ਕਾਰਵਾਈ ਉੱਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਬੈਂਸ ਨੇ ਆਮ ਆਦਮੀ ਪਾਰਟੀ ਵਲੋਂ ਸੱਦੇ ਗਏ ਵਿਸ਼ੇਸ਼ ਇਜਲਾਸ ਵਿੱਚ ਭਰੋਸਗੀ ਮਤੇ ਨੂੰ ਵੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕ ਹੋਣ ਦੇ ਬਾਵਜੂਦ ਭਰੋਸਗੀ ਮਤਾ ਲਿਆਉਣ ਦੀ ਕੋਈ ਤੁੱਕ ਨਹੀਂ ਬਣਦੀ। ਉਨ੍ਹਾਂ ਦੱਸਿਆ ਕਿ ਕੋਵਿਡ ਕੇਸ ਵਿੱਚ ਉਨ੍ਹਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਕਈ ਪਰਚੇ ਹਨ, ਪਰ ਸਾਰੇ ਝੂਠੇ ਹਨ।