ਲੁਧਿਆਣਾ: ਅੱਜ ਵਿਸ਼ਵ ਭਰ ਦੇ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਮਨਾਇਆ ਜਾ ਰਿਹਾ ਹੈ, ਇਸ ਦੌਰਾਨ ਪੁਲਿਸ ਦੀ ਡਿਊਟੀ ਹੋਰ ਵੀ ਜ਼ਿਆਦਾ ਵਧ ਜਾਂਦੀ ਹੈ, ਕਿਉਂਕਿ ਅਕਸਰ ਹੀ ਸ਼ਰਾਰਤੀ ਅਨਸਰ ਹੁੜਦੰਗ ਮਚਾਉਂਦੇ ਨੇ ਅਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਨੇ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਦੇ ਲਈ ਲੁਧਿਆਣਾ ਪੁਲਿਸ ਨੇ ਸਵਾਗਤ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਪੁਲਿਸ ਵੱਲੋਂ ਲੁਧਿਆਣਾ ਦੇ ਵਿੱਚ ਅੱਜ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਇਸ ਤੋਂ ਇਲਾਵਾ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੀਸੀਆਰ ਟੀਮ ਤਾਇਨਾਤ ਕਰ ਦਿੱਤੀਆਂ ਗਈਆਂ ਨੇ, ਅੱਜ ਪੁਲਿਸ ਮੁਲਾਜ਼ਮ ਹੋਲੀ ਨਾ ਮਨਾ ਕੇ ਸ਼ਹਿਰ ਦੀ ਸੁਰੱਖਿਆ ਲਈ ਵਚਨਬੱਧ ਹਨ। ਪੰਜਾਬ ਦੇ ਵਿੱਚ ਪਹਿਲਾਂ ਹੀ ਅਲਰਟ ਚੱਲ ਰਿਹਾ ਹੈ ਜਿਸ ਦੇ ਚਲਦਿਆਂ ਪੁਲਿਸ ਨੂੰ ਸੀਨੀਅਰ ਅਫ਼ਸਰਾਂ ਵੱਲੋਂ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਨੇ।
ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਣ ਦੀ ਤਿਆਰੀ: ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਮੌਕੇ ਉੱਤੇ ਚਲਾਨ ਕੀਤੇ ਜਾ ਰਹੇ ਹਨ ਅਤੇ ਜਿਹੜੇ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਨੇ ਜਾਂ ਫਿਰ ਕਿਸੇ ਕਿਸਮ ਦੀ ਵੀ ਕੋਈ ਹੁੱਲੜਬਬਾਜ਼ੀ ਕਰਦਾ ਹੈ ਉਸ ਦੇ ਖਿਲਾਫ ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਣ ਦੀ ਤਿਆਰੀ ਕਰ ਦਿੱਤੀ ਗਈ ਹੈ। ਲੁਧਿਆਣਾ ਦੇ ਮੁੱਖ ਚੌਂਕਾ ਦੇ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਵੱਖ ਵੱਖ ਟੀਮਾਂ ਲਗਾਈਆਂ ਗਈਆਂ ਨੇ ਖਾਸ ਕਰਕੇ ਸਰਾਭਾ ਨਗਰ ਮਾਰਕੀਟ, south city ਰੋਡ, ਫਿਰੋਜ਼ਪੁਰ ਰੋਡ ਅਤੇ ਮਮਲਹਾਰ ਰੋਡ, ਮਾਲ ਰੋਡ ਮਾਡਲ ਟਾਊਨ ਮਾਰਕੀਟ ਦੇ ਨਾਲ਼ ਜਿਨ੍ਹਾਂ ਇਲਾਕਿਆਂ ਵਿੱਚ ਕਾਫ਼ੀ ਭੀੜ ਭਾੜ ਰਹਿੰਦੀ ਹੈ। ਇਸ ਤੋਂ ਇਲਾਵਾ ਖਾਸ ਕਰਕੇ ਟਿੱਬਾ ਰੋਡ, ਡਾਬਾ, ਫੀਲਡ ਗੰਜ, ਅਮਰਪੁਰਾ, ਘੋੜਾ ਕਲੋਨੀ, ਸਲੇਮ ਟਾਬਰੀ ਆਦਿ ਇਲਾਕਿਆਂ ਵਿੱਚ ਪੀ ਸੀ ਆਰ ਟੀਮਾਂ ਗਸ਼ਤ ਕਰਦੀਆਂ ਰਹਿਣਗੀਆਂ।