ਲੁਧਿਆਣਾ:ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਦੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਵੀ ਇਨ੍ਹਾਂ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਏ ਜਾ ਰਹੇ ਹਨ। ਅਜਿਹੀ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿਥੇ ਐੱਸ.ਟੀ.ਐੱਫ ਟੀਮ ਨੇ ਸ਼ਿਮਲਾ ਪੂਰੀ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਸ.ਟੀ.ਐੱਫ ਨੇ ਸਨੀ ਲੱਡੂ ਨਾਮ ਦੇ ਵਿਅਕਤੀ ਨੂੰ 207 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਟੀ.ਐੱਫ. ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ਼ ਸਿੰਘ ਨੇ ਦੱਸਿਆ, ਕਿ ਮੁਲਜ਼ਮ ਘਰ ਵਿੱਚ ਆਟਾ ਚੱਕੀ ਲਗਾਈ ਹੋਈ ਹੈ।
ਮੁਲਜ਼ਮ ਆਟਾ ਚੱਕੀ ਦੀ ਆੜ ਵਿੱਚ ਹੋਰਇਨ ਵੇਚਣ ਦਾ ਧੰਦਾ ਕਰਦਾ ਸੀ, ਜਿਸ ਦੀ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਮੁਲਜ਼ਮ ਦੇ ਘਰ ਰੈਡ ਕੀਤੀ ਗਈ, ਤੇ ਮੁਲਜ਼ਮ ਨੂੰ 207 ਗ੍ਰਾਮ ਹੈਰੋਇਨ ਸਮੇਤ ਮੌਕੇ ਤੋਂ ਕਾਬੂ ਕੀਤਾ ਗਿਆ ਹੈ।
ਮੁਲਜ਼ਮ ਪਿਛਲੇ 2 ਸਾਲਾ ਤੋਂ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਪਹਿਲਾਂ ਵੀ ਜੇਲ੍ਹ ਜਾ ਚੁੱਕਿਆ ਹੈ। ਮੁਲਜ਼ਮ ‘ਤੇ 2 ਕਤਲ ਦੇ ਮਾਮਲੇ ਦਰਜ ਹਨ। ਹੁਣ ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ, ਕਿ ਰਿਮਾਂਡ ਦੌਰਾਨ ਮੁਲਜ਼ਮ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਰਿਮਾਂਡ ਦੌਰਾਨ ਮਿਲੀ ਜਾਣਕਾਰੀ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ ਸ਼ਰੇਆਮ ਪੁਲਿਸ ਦੀ ਨੱਕ ਹੇਠ ਚੱਲ ਰਹੇ ਨਸ਼ਾ ਦਾ ਵਪਾਰ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦਾ ਹੈ। ਇੱਕ ਪਾਸੇ ਤਾਂ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਦੇ ਖਾਤਮ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਦੂਜੇ ਪਾਸੇ ਅਜਿਹੇ ਤਸਕਰ ਸ਼ਰੇਆਮ ਆਪੋ-ਆਪਣੇ ਪਿੰਡਾਂ ਸ਼ਹਿਰਾਂ ਵਿੱਚ ਨਸ਼ੇ ਦੀਆਂ ਹੱਟੀਆਂ ਖੋਲ੍ਹੀ ਬੈਠੇ ਹਨ। ਜੋ ਪੰਜਾਬ ਦੀ ਜਵਾਨੀ ਨੂੰ ਨਰਕ ਦੇ ਰਾਸਤੇ ‘ਤੇ ਜਾਣ ਲਈ ਰੋਡ ਮੈਪ ਤਿਆਰ ਕਰਕੇ ਦਿੰਦੇ ਹਨ।
ਇਹ ਵੀ ਪੜ੍ਹੋ:ਗੁਰਦਾਸਪੁਰ: ਸਰਕਾਰੀ ਸਕੂਲ ਦੇ ਚਪੜਾਸੀ ਘਰੋਂ ਨਾਜਾਇਜ਼ ਸ਼ਰਾਬ ਬਰਾਮਦ