ਲੁਧਿਆਣਾ:ਹੈਬੋਵਾਲ ਕਾਲੀ ਮਾਤਾ ਮੰਦਿਰ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਇੱਕ ਸਾਲ ਦਾ ਬੱਚਾ ਅਚਾਨਕ ਆਪਣੀ ਮਾਂ ਦੇ ਹੱਥੋਂ ਛੁੱਟ ਗਿਆ ਅਤੇ ਗੰਦੇ ਨਾਲੇ ਵਿੱਚ ਡਿੱਗ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਨਿਗਮ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਕ੍ਰੇਨ ਦੀ ਮਦਦ ਨਾਲ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ, ਪਰ ਦੇਰ ਰਾਤ ਤੱਕ ਕੁਝ ਪਤਾ ਨਹੀਂ ਲੱਗਾ। ਟੀਮ ਲਗਾਤਾਰ ਬੱਚੇ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ।
ਮਾਂ 'ਤੇ ਲੱਗੇ ਬੱਚੇ ਨੂੰ ਨਾਲੇ 'ਚ ਸੁੱਟਣ ਦੇ ਇਲਜ਼ਾਮ:ਇਲਾਕਾ ਵਾਸੀਆਂ ਨੇ ਦੱਸਿਆ ਕਿ ਮਹਿਲਾ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਇਲਾਕੇ ਦੇ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਬੱਚੇ ਦੀ ਮਾਂ ਅਕਸਰ ਹੀ ਬੱਚੇ ਨਾਲ ਕੁੱਟਮਾਰ ਕਰਦੀ ਰਹਿੰਦੀ ਸੀ ਅਤੇ ਉਸ ਨੇ ਹੀ ਆਪਣੇ ਬੱਚੇ ਨੂੰ ਨਾਲੇ ਦੇ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਂ ਨੇ ਪਹਿਲਾਂ ਆਪਣੇ ਬੱਚੇ ਦੀ ਗਲੀ ਵਿੱਚ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਨਾਲੇ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਈ। ਗੋਪਾਲ ਨਗਰ ਕਾਲੀ ਮਾਤਾ ਮੰਦਿਰ ਕੋਲ ਉਸ ਦਾ ਬੱਚਾ ਬੁੱਢੇ ਨਾਲੇ ਵਿੱਚ ਡਿੱਗ ਜਾਣ ਦੀ ਗੱਲ ਕੀਤੀ ਜਾ ਰਹੀ ਹੈ।