ਲੁਧਿਆਣਾ: ਕੋਰੋਨਾ ਵਾਇਰਸ ਦੇ ਚੱਲਦੇ ਪ੍ਰਸ਼ਸਾਨ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸਖਤੀ ਵਰਤੀ ਜਾ ਰਹੀ ਹੈ। ਇਸਦੇ ਚੱਲਦੇ ਨਿਯਮਾਂ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਾਰੀਆਂ ਦੁਕਾਨਾਂ ਨੂੰ ਹੁਣ 11:30 ਵਜੇ ਬੰਦ ਕਰਨ ਦੇ ਪੁਲਿਸ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਗੱਲ ਕਰੀਏ ਲੁਧਿਆਣਾ ਦੇ ਚੌੜਾ ਬਾਜ਼ਾਰ ਦੀ ਤਾਂ ਲੋਕ 12 ਵਜੇ ਦੇ ਕਰੀਬ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚੱਲੇ ਜਾਂਦੇ ਹਨ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਓਪਨ ਜੇਲ੍ਹਾਂ ਇਸੇ ਕਰਕੇ ਬਣਾਈਆਂ ਗਈਆਂ ਹਨ ਜੋ ਕਰਫਿਊ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਦੀ ਸਜ਼ਾਂ ਦੇ ਤੌਰ ’ਤੇ ਬੰਦ ਕਰ ਦਿੱਤਾ ਜਾਂਦਾ ਹੈ।