ਲੁਧਿਆਣਾ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਸਖ਼ਤੀ ਕੀਤੀ ਜਾ ਰਹੀ ਹੈ, ਤਾਂ ਜੋ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇ। ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਦਾਖਲ ਹੋਣ ਵਾਲਿਆਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਦੇਖਣ ਤੋਂ ਬਾਅਦ ਹੀ ਐਂਟਰੀ ਮਿਲੇਗੀ। ਇਸ ਦੇ ਨਾਲ ਹੀ ਰੇਲਵੇ ਯਾਤਰੀਆਂ ਲਈ ਕੋਰੋਨਾ ਰਿਪੋਰਟ ਲੈਣੀ ਲਾਜ਼ਮੀ ਹੈ। ਬਾਵਜੂਦ ਇਸ ਦੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਕੋਰੋਨਾ ਨਿਯਮਾਂ ਦੀ ਧੱਜੀਆਂ ਉੱਡਦੀਆਂ ਸਾਫ਼ ਦਿਖਾਈ ਦਿੱਤੀਆਂ।
ਇਸ ਮੌਕੇ ਲੁਧਿਆਣਾ ਰੇਲਵੇ ਮੁਲਾਜ਼ਮਾਂ ਵਲੋਂ ਕਿਸੇ ਵੀ ਯਾਤਰੀ ਦੀ ਕੋਰੋਨਾ ਨੈਗੇਟਿਵ ਰਿਪੋਰਟ ਨਹੀਂ ਦੇਖੀ ਜਾ ਰਹੀ। ਇਸ ਸਬੰਧੀ ਰੇਲ ਸਫ਼ਰ ਨਾਲ ਆਉਣ ਜਾਣ ਵਾਲੇ ਯਾਤਰੀਆਂ ਦਾ ਕਹਿਣਾ ਕਿ ਸਟੇਸ਼ਨ 'ਤੇ ਉਨ੍ਹਾਂ ਕੋਲੋਂ ਕਿਸੇ ਨੇ ਵੀ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਹੀਂ ਦੇਖੀ। ਉਨ੍ਹਾਂ ਦਾ ਕਹਿਣਾ ਕਿ ਸਟੇਸ਼ਨ 'ਤੇ ਕਿਸੇ ਵੀ ਤਰ੍ਹਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ।