ਲੁਧਿਆਣਾ:ਆਮ ਆਦਮੀ ਪਾਰਟੀ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ’ਚ (AAP MLA Manvinder Gyaspura) ਘਿਰ ਗਏ ਹਨ। ਇਸ ਵਿਧਾਇਕ ਨੇ ਚੋਣਾਂ ਅੰਦਰ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਦੇ ਹਾਰਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇੱਥੇ ਕਲਗੀਆਂ ਵਾਲੇ ਨਹੀਂ ਰਹੇ ਲੱਖਾ ਕੀ ਚੀਜ਼ ਹੈ। ਇਸ ਬਿਆਨ ਤੋਂ ਬਾਅਦ ਗਿਆਸਪੁਰਾ ਤੇ ਵਿਰੋਧੀਆਂ ਨੇ ਜੰਮਕੇ ਨਿਸ਼ਾਨੇ ਸਾਧੇ ਹਨ ਅਤੇ ਆਪਣਾ ਬਿਆਨ ਵਾਪਿਸ ਲੈਣ ਅਤੇ ਮੁਆਫੀ ਮੰਗਣ।
ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਇਸ ਬਿਆਨ ਦੀ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਨਿੰਦਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਤੋਂ ਕਾਰਵਾਈ ਦੀ ਮੰਗ ਵੀ ਕੀਤੀ। ਦੱਸਣਯੋਗ ਹੈ ਕਿ ਇੱਕ ਚੈਨਲ ਦੀ ਇੰਟਰਵਿਊ ਦੌਰਾਨ ਵਿਧਾਇਕ ਗਿਆਸਪੁਰਾ ਨੇ ਲਖਵੀਰ ਸਿੰਘ ਲੱਖਾ ਦੀ ਹਾਰ ਉੱਪਰ ਕੀਤੇ ਸਵਾਲ ਦਾ ਜਵਾਬ ਦਿੰਦੇ ਕਿਹਾ ਸੀ ਕਿ ਇੱਥੇ ਕਲਗੀਆਂ ਵਾਲੇ ਨਹੀਂ ਰਹੇ ਲੱਖਾ ਕੀ ਚੀਜ਼ ਹੈ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਕਲਗੀਆਂ ਵਾਲੇ ਪਾਤਸ਼ਾਹ ਕੇਵਲ ਸ਼੍ਰੀ ਗੁਰੂ ਗੋਬਿੰਦ ਸਿੰਘ ਸਨ। ਜੋ ਬਿਆਨ ਮੌਜੂਦਾ ਵਿਧਾਇਕ ਨੇ ਦਿੱਤਾ ਹੈ ਉਸਦੇ ਲਈ ਮੁਆਫੀ ਮੰਗਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਨੂੰ ਵੀ ਇਸਦਾ ਨੋਟਿਸ ਲੈਣਾ ਚਾਹੀਦਾ ਹੈ।