ਲੁਧਿਆਣਾ :ਲੁਧਿਆਣਾ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੁਝ ਸਿੱਖ ਜਥੇਬੰਦੀਆਂ ਵੱਲੋਂ ਹੱਥਾਂ 'ਚ ਬੈਨਰ ਫੜ ਕੇ ਗੁਰਦੁਆਰੇ ਦੇ ਬਾਹਰ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਵਿਰੋਧ ਕਰ ਰਹੇ ਸਿੱਖ ਆਗੂਆਂ ਦੇ ਹੱਥਾਂ ਦੇ ਵਿੱਚ ਕੁਝ ਪੋਸਟਰ ਫੜੇ ਹੋਏ ਸਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਖਾਈ ਦੇਣ ਜਿਸ ਵਿੱਚ ਉਨ੍ਹਾਂ ਨੂੰ ਬਾਦਲਾਂ ਦਾ ਗੁਲਾਮ ਦੱਸਿਆ ਗਿਆ। ਕਿਸੇ ਵਿੱਚ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਜ਼ਿਕਰ ਕੀਤਾ ਗਿਆ ਅਤੇ ਵਿਰੋਧ ਕਰਨ ਤੋਂ ਬਾਅਦ ਇਹ ਸਿੱਖ ਆਗੂ ਚਲੇ ਗਏ।
ਸਿੱਖ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਸਬੰਧੀ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਵਾਲ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਨੇ। ਉਨ੍ਹਾਂ ਦੀ ਮਰਿਆਦਾ ਨੂੰ ਭੰਗ ਕਰਨਾ ਚਾਹੁੰਦੇ ਨੇ।