ਲੁਧਿਆਣਾ:ਅਗਨੀਪਥ ਸਕੀਮ ਨੂੰ ਲੈ ਕੇ ਪੂਰੇ ਭਾਰਤ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਲੁਧਿਆਣਾ ਰੇਲਵੇ ਸਟੇਸ਼ਨ ਉੱਪਰ ਵੀ ਤੋੜ ਫੋੜ ਕੀਤੀ ਗਈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮੁਸਤੈਦੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਜੀਆਰਪੀ ਕੁਝ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਪਹੁੰਚੇ।
ਇਸ ਵਿਰੋਧ ਵਿਚਾਲੇ ਪੂਰੇ ਭਾਰਤ ਵਿੱਚ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਯਾਤਰੀ ਵੀ ਪਰੇਸ਼ਾਨ ਨਜ਼ਰ ਆਏ। ਸੀਨੀਅਰ ਪੁਲਿਸ ਅਧਿਕਾਰੀ ਦੇ ਪੈਰੀਂ ਹੱਥ ਲਗਾ ਇੱਕ ਯਾਤਰੀ ਵੱਲੋਂ ਆਪਣੀ ਮਜਬੂਰੀ ਦੱਸ ਜਾਣ ਦਾ ਪ੍ਰਬੰਧ ਕਰਨ ਲਈ ਗੁਹਾਰ ਵੀ ਲਗਾਈ ਹੈ।
ਇਸ ਮੌਕੇ ’ਤੇ ਬੋਲਦੇ ਹੋਏ ਏਡੀਜੀਪੀ ਜੀ ਆਰ ਪੀ ਨੇ ਦੱਸਿਆ ਕਿ ਬੀਤੇ ਦਿਨਾਂ ਵਿੱਚ ਹੋਏ ਹਾਦਸੇ ਨੂੰ ਲੈ ਕੇ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਉੱਪਰ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਵਿੱਚ ਪੂਰਨ ਸਹਿਯੋਗ ਹੈ ਅਤੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।