ਲੁਧਿਆਣਾ: ਖੇਤੀ ਕਾਨੂੰਨਾਂ ਦੇ ਬਣਨ ਤੋਂ ਬਾਅਦ ਕਿਸਾਨਾਂ ਦੇ ਵੱਡੇ ਵਿਰੋਧ ਦੇ ਵਿਚਕਾਰ ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖਰੀਦ 27 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਮੰਡੀਆਂ ਵਿੱਚ ਝੋਨਾ ਪਹੁੰਚਣ ਵੀ ਲੱਗਾ ਹੈ। ਇਸੇ ਤਹਿਤ ਲੁਧਿਆਣਾ ਦੀ ਮੁੱਲਾਂਪੁਰ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਆਗਾਜ਼ ਕਰਵਾਉਣ ਲਈ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਮੰਤਰੀ ਭਾਰਤ ਭੂਸ਼ਣ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਪੰਜਾਬ ਸਰਕਾਰ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ।
ਮੁੱਲਾਂਪੁਰ ਦਾਖਾ ਮੰਡੀ 'ਚ ਮੰਤਰੀ ਆਸ਼ੂ ਨੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ - Minister Bharat Bhushan Ashu
ਲੁਧਿਆਣਾ ਦੀ ਮੁੱਲਾਂਪੁਰ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਆਗਾਜ਼ ਕਰਵਾਉਣ ਲਈ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਮੰਤਰੀ ਭਾਰਤ ਭੂਸ਼ਣ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਪੰਜਾਬ ਸਰਕਾਰ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ।
ਇਸ ਦੌਰਾਨ ਉਨ੍ਹਾਂ ਖੁਦ ਉਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉੱਥੇ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਮਿਹਨਤ ਦਾ ਪੂਰਾ ਮੁੱਲ ਮੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੋ ਢੇਰੀਆਂ ਦੀ ਖਰੀਦ ਨਾਲ ਮੁੱਲਾਂਪੁਰ ਮੰਡੀ ਤੋਂ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਹੋਈ ਹੈ। ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੂਬੇ ਭਰ ਤੋਂ 170 ਲੱਖ ਮੀਟਰਕ ਟਨ ਦੇ ਕਰੀਬ ਝੋਨਾ ਮੰਡੀਆਂ ਵਿੱਚ ਪਹੁੰਚੇਗਾ। ਮੰਤਰੀ ਆਸ਼ੂ ਨੇ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਦੇ ਲਈ ਇਸ ਵਾਰ ਵਧੇਰੇ ਮੰਡੀਆਂ ਦੇ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਆਸ਼ੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਦੇ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਲੈ ਕੇ ਆਵੇ ਤਾਂ ਜੋ ਅਸਾਨੀ ਨਾਲ ਉਨ੍ਹਾਂ ਦੀ ਫ਼ਸਲ ਵਿਕ ਜਾਵੇ ਅਤੇ ਮੰਡੀ ਦੇ ਵਿੱਚ ਫਸਲਾਂ ਦੇ ਢੇਰ ਨਾ ਲੱਗਣ।