ਲੁਧਿਆਣਾ: ਸਕੂਲ ਫ਼ੀਸ ਦਾ ਮਾਮਲਾ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਲੁਧਿਆਣਾ ਸ਼ਹਿਰ ਦੇ ਸਿਲਵਰ ਸਪੋਟ ਸਕੂਲ ਵਿਰੁੱਧ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਫ਼ੀਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੌਕੇ 'ਤੇ ਪੂੱਜੀ ਪੁਲਿਸ ਨੇ ਵਿਦਿਆਰਥੀਆਂ ਦੇ ਮਾਪਿਆਂ ਉੱਤੇ ਪਰਚਾ ਦਰਜ ਕਰਨ ਲਈ ਕਿਹਾ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਪ੍ਰਿੰਸੀਪਲ ਉੱਤੇ ਇਲਜ਼ਾਮ ਲਗਾਇਆ ਕਿ ਸਕੂਲ ਦੀ ਪ੍ਰਿੰਸੀਪਲ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਨਹੀਂ ਕਰ ਰਹੇ ਉਹ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਉਨ੍ਹਾਂ ਨੂੰ ਖੱਜਲ-ਖੁਆਰ ਕਰ ਰਹੇ ਹਨ।
ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਪਿਛਲੇ ਹਫ਼ਤੇ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਸਕੂਲ ਪ੍ਰਿੰਸੀਪਲ ਤੇ ਸਕੂਲ ਪ੍ਰਸ਼ਾਸਨ ਨਾਲ ਸਕੂਲ ਫ਼ੀਸਾਂ ਨੂੰ ਲੈ ਕੇ ਮੀਟਿੰਗ ਹੋਵੇਗੀ ਜਦੋਂ ਉਹ ਅੱਜ ਸਕੂਲ ਦੇ ਬਾਹਰ ਪੂੱਜੇ ਤਾਂ ਸਕੂਲ ਦੇ ਬਾਹਰ ਤਾਲਾ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਸਕੂਲ ਦੇ ਪ੍ਰਿੰਸੀਪਲ ਨਾਲ ਇਸ ਸਬੰਧ ਵਿੱਚ ਮੀਟਿੰਗ ਕਰਨ ਲਈ ਕਹਿੰਦੇ ਹਨ ਤਾਂ ਉਹ ਇੰਝ ਹੀ ਟਾਲ ਮਟੋਲੇ ਕਰਦੇ ਰਹਿੰਦੇ ਹਨ।