ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਕਿਸਾਨਾਂ ਅਤੇ ਸਨਅਤਕਾਰਾਂ ਦੇ ਵਿੱਚ ਤਾਲਮੇਲ ਵਧਾਉਣ ਤੇ ਜ਼ੋਰ ਦਿੱਤਾ ਗਿਆ। ਯੂਨੀਵਰਸਿਟੀ ਦੇ ਵੀਸੀ ਨੇ ਵੀ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਫੂਡ ਪ੍ਰੋਸੈਸਿੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਪੀਏਯੂ ਦੇ ਬੋਰਡ ਆਫ ਮੈਂਬਰ ਅਨੂਪ ਬੈਕਟਰ ਨੇ ਕਿਹਾ ਕਿ ਸਾਨੂੰ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਤਕਨੀਕਾਂ ਅਤੇ ਫੂਡ ਪ੍ਰੋਸੈਸਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿਸਾਨਾਂ ਨਾਲ ਕਾਫੀ ਲੰਮੇ ਸਮੇਂ ਤੋਂ ਜੁੜੀ ਹੋਈ ਹੈ। ਇਸ ਕਰਕੇ ਯੂਨੀਵਰਸਿਟੀ ਦਾ ਹੀ ਕਿਸਾਨਾਂ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨਾਂ ਅਤੇ ਸਨਅਤਕਾਰਾਂ ਵਿੱਚ ਤਾਲਮੇਲ ਬਣਾਉਣ 'ਤੇ ਚਰਚਾ - meeting in pau
ਕਿਸਾਨਾਂ ਦੇ ਹਾਲਾਤ ਸੁਧਾਰਨ ਲਈ ਅਤੇ ਫੂਡ ਪ੍ਰੋਸੈਸਿੰਗ ਤੇ ਜ਼ੋਰ ਦੇਣ ਲਈ ਵਿਸ਼ੇਸ਼ ਤੌਰ 'ਤੇ ਇੱਕ ਬੈਠਕ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਦੇ ਕਈ ਸਨਅਤਕਾਰਾਂ ਨੇ ਹਿੱਸਾ ਲਿਆ। ਇਸ ਮੀਟਿੰਗ 'ਚ ਕਿਸਾਨਾਂ ਅਤੇ ਸਨਅਤਕਾਰਾਂ ਦੇ ਵਿੱਚ ਤਾਲਮੇਲ ਵਧਾਉਣ ਤੇ ਜ਼ੋਰ ਦਿੱਤਾ ਗਿਆ।
ਫ਼ੋਟੋ
ਉਧਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐੱਸ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਫੂਡ ਪ੍ਰੋਸੈਸਿੰਗ 'ਤੇ ਵਿਸ਼ੇਸ਼ ਜ਼ੋਰ ਦੇਣ ਦੀ ਲੋੜ ਹੈ ਇਸ ਕਰਕੇ ਯੂਨੀਵਰਸਿਟੀ ਦੇ ਰਾਹੀਂ ਵੱਖ ਵੱਖ ਕੰਪਨੀਆਂ ਦੇ ਡਾਇਰੈਕਟਰ ਕਿਸਾਨਾਂ ਦੀ ਬਿਹਤਰੀ ਲਈ ਯੂਨੀਵਰਸਿਟੀ ਨਾਲ ਤਾਲਮੇਲ ਬਣਾ ਰਹੇ ਹਨ।
Last Updated : Jan 28, 2020, 6:49 AM IST