ਪੰਜਾਬ

punjab

By

Published : Feb 23, 2022, 7:53 PM IST

ETV Bharat / state

PAU ਦੇ ਵਿਦਿਆਰਥੀਆਂ ਨੇ ਆਫਲਾਈਨ ਮੋਡ ਪੇਪਰ ਲੈਣ ਦੇ ਵਿਰੋਧ 'ਚ ਦਿੱਤਾ ਧਰਨਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਆਨਲਾਈਨ ਪੇਪਰਾਂ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨਾ ਪ੍ਰਦਰਸ਼ਨ ਦੌਰਾਨ 10ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ।

PAU ਦੇ ਵਿਦਿਆਰਥੀਆਂ ਨੇ ਆਫਲਾਇਨ ਮੋਡ ਪੇਪਰ ਲੈਣ ਦੇ ਵਿਰੋਧ 'ਚ ਦਿੱਤਾ ਧਰਨਾ
PAU ਦੇ ਵਿਦਿਆਰਥੀਆਂ ਨੇ ਆਫਲਾਇਨ ਮੋਡ ਪੇਪਰ ਲੈਣ ਦੇ ਵਿਰੋਧ 'ਚ ਦਿੱਤਾ ਧਰਨਾPAU ਦੇ ਵਿਦਿਆਰਥੀਆਂ ਨੇ ਆਫਲਾਇਨ ਮੋਡ ਪੇਪਰ ਲੈਣ ਦੇ ਵਿਰੋਧ 'ਚ ਦਿੱਤਾ ਧਰਨਾ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਆਨਲਾਈਨ ਪੇਪਰਾਂ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨਾ ਪ੍ਰਦਰਸ਼ਨ ਦੌਰਾਨ 10ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ।

ਵਿਦਿਆਰਥੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਦੀ ਪੜ੍ਹਾਈ ਹੋਈ ਹੈ ਉਸ ਤਰ੍ਹਾਂ ਹੀ ਪੇਪਰ ਲਏ ਜਾਣ । ਇਸ ਮੰਗ ਨੂੰ ਲੈ ਕੇ ਵਿਦਿਆਰਥੀ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਦੇ 17 ਫਰਵਰੀ ਨੂੰ ਸ਼ੁਰੂ ਹੋਣ ਵਾਲੇ ਪੇਪਰ ਵੀ ਰੱਦ ਕਰ ਦਿੱਤੇ ਗਏ ਹਨ।

ਜਦੋਂ ਕਿ ਵਿਦਿਆਰਥੀਆਂ ਨੂੰ ਇਹ ਸਵਾਲ ਕੀਤਾ ਗਿਆ ਕਿ ਉਨ੍ਹਾਂ ਦੀ ਤਿਆਰੀ ਘੱਟ ਹੈ ਤਾਂ ਉਨ੍ਹਾਂ ਕੋਲ ਕੋਈ ਸਪਸ਼ਟ ਜਵਾਬ ਨਹੀਂ ਸੀ ਉਨ੍ਹਾਂ ਨੇ ਕਿਹਾ ਕਿ ਜਿਵੇਂ ਪੜਾਈ ਹੋਈ ਉਹ ਪ੍ਰੀਖਿਆ ਵੀ ਉਸੇ ਤਰ੍ਹਾਂ ਹੀ ਦੇਣਗੇ।

PAU ਦੇ ਵਿਦਿਆਰਥੀਆਂ ਨੇ ਆਫਲਾਈਨ ਮੋਡ ਪੇਪਰ ਲੈਣ ਦੇ ਵਿਰੋਧ 'ਚ ਦਿੱਤਾ ਧਰਨਾ
ਜਿਸ ਬਾਰੇ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਨੇ ਦੱਸਿਆ ਕਿ ਉਹਨਾਂ ਦੀਆਂ ਸਾਰੀਆਂ ਕਲਾਸਾਂ ਹੀ ਆਨਲਾਈਨ ਲੱਗੀਆਂ ਹਨ। ਪਰ ਅਚਾਨਕ ਉਨ੍ਹਾਂ ਨੂੰ ਆਫਲਾਈਨ ਪੇਪਰ ਦੇਣ ਵਾਸਤੇ ਕਿਹਾ ਗਿਆ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਹਨਾਂ ਦੀ ਪੜ੍ਹਾਈ ਹੋਈ ਹੈ ਉਸ ਤਰ੍ਹਾਂ ਹੀ ਉਨ੍ਹਾਂ ਦੇ ਪੇਪਰ ਲਏ ਜਾਣੇ ਚਾਹੀਦੇ ਹਨ।

ਉਨ੍ਹਾਂ ਨੇ ਕਿਹਾ ਕਿ ਉਹਨਾਂ ਦੇ 17 ਤਰੀਕ ਨੂੰ ਪੇਪਰ ਸ਼ੁਰੂ ਹੋਣੇ ਸੀ। ਪਰ ਧਰਨਾ-ਪ੍ਰਦਰਸ਼ਨ ਕਾਰਣ ਪੇਪਰ ਰੱਦ ਕਰ ਦਿੱਤੇ ਗਏ ਹਨ। ਇੰਨਾ ਹੀ ਨਹੀਂ ਉਹਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਪੜ੍ਹਾਈ ਆਫਲਾਈਨ ਕੀਤੀ ਜਾਵੇ ਪਰ ਅਧਿਆਪਕਾਂ ਦੀ ਹੜਤਾਲ ਅਤੇ ਕੋਰੋਨਾ ਕਾਰਨ ਉਨ੍ਹਾਂ ਦੀ ਯੂਨੀਵਰਸਿਟੀ ਕਲਾਸਾਂ ਨਹੀਂ ਲੱਗੀਆਂ।

ਹੁਣ ਪੇਪਰ ਆਫਲਾਈਨ ਲੈਣ ਦੀ ਗੱਲ ਕਹੀ ਜਾ ਰਹੀ ਹੈ। ਜਿਸ ਤੇ ਉਹ ਮੰਗ ਕਰ ਰਹੇ ਹਨ ਕਿ ਉਹਨਾਂ ਦੇ ਪੇਪਰ ਆਨਲਾਈਨ ਹੀ ਲਈ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਉਨ੍ਹਾਂ ਦੇ ਮਾਂ-ਬਾਪ ਵਲੋਂ ਉਨ੍ਹਾਂ ਨੂੰ ਪੂਰਾ ਸਮਰਥਨ ਹੈ ਅਤੇ ਜਦੋਂ ਤਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:-ਕਾਂਗਰਸ ‘ਚ ਬਗਾਵਤ, ਛੋਟੇ ਆਗੂਆਂ ਵਿਰੁੱਧ ਕਾਰਵਾਈ ਤੇ ਵੱਡੇ ਛੱਡਿਆਂ ਨੂੰ ਕੀਤਾ ਨਜ਼ਰਅੰਦਾਜ

ABOUT THE AUTHOR

...view details