ਪੰਜਾਬ

punjab

ETV Bharat / state

ਲੁਧਿਆਣਾ 'ਚ ਮੁਸਲਿਮ ਭਾਈਚਾਰੇ ਨੇ ਫੂਕਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਪੁਤਲਾ - pulwama terror attack

ਲੁਧਿਆਣਾ: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਦਹਿਸ਼ਤਗਰਦੀ ਹਮਲੇ ਨੂੰ ਲੈ ਕੇ ਦੇਸ਼ ਭਰ 'ਚ ਪਾਕਿਸਤਾਨ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਲੁਧਿਆਣਾ 'ਚ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪਾਕਿਸਤਾਨ ਅਤੇ ਦਹਿਸ਼ਤਗਰਦਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਵੀ ਫੂਕਿਆ।

ਮੁਸਲਿਮ ਭਾਈਚਾਰੇ ਨੇ ਫੂਕਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਪੁਤਲਾ

By

Published : Feb 15, 2019, 11:16 PM IST

ਮੁਸਲਿਮ ਭਾਈਚਾਰੇ ਨੇ ਲੁਧਿਆਣਾ ਦੀ ਜਾਮਾ ਮਸਜਿਦ 'ਚ ਇਕੱਠੇ ਹੋ ਕੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਮਰਾਨ ਖ਼ਾਨ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਸ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ।

ਮੁਸਲਿਮ ਭਾਈਚਾਰੇ ਨੇ ਫੂਕਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਪੁਤਲਾ

ਇਸ ਦੌਰਾਨ ਸ਼ਾਹੀ ਇਮਾਮ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜਿਸਦੀ ਉਹ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਜਵਾਨ ਸ਼ਹੀਦ ਹੋਏ ਹਨ ਉਨ੍ਹਾਂ ਵਿੱਚੋਂ ਇੱਕ-ਇੱਕ ਮੈਂਬਰ ਨੂੰ 20-20 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਵੀ ਦੇਣੀ ਚਾਹੀਦੀ ਹੈ।

For All Latest Updates

ABOUT THE AUTHOR

...view details