ਲੁਧਿਆਣਾ: ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਅਤੇ ਲਾਲ ਬਹਾਦੁਰ ਸ਼ਾਸ਼ਤਰੀ ਦੀ ਜਯੰਤੀ ਮੌਕੇ ਅੱਜ ਲੁਧਿਆਣਾ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵੱਲੋਂ ਮਾਰਚ ਨੂੰ ਹਰੀ ਝੰਡੀ ਵਿਖਾਈ ਗਈ। ਇਸ ਮਾਰਚ ਵਿੱਚ ਸਕੂਲੀ ਵਿਦਿਆਰਥੀਆਂ, ਲੁਧਿਆਣਾ ਨਗਰ ਨਿਗਮ ਅਤੇ ਐਨਐਸਐਸ ਦੇ ਕਈ ਵਿਦਿਆਰਥੀਆਂ ਨੇ ਹਿੱਸਾ ਲਿਆ।
ਨਸ਼ੇ ਅਤੇ ਪਲਾਸਟਿਕ ਤੋਂ ਦੂਰ ਰਹਿਣ ਲਈ ਗਾਂਧੀ ਜਯੰਤੀ ਮੌਕੇ ਕੱਢਿਆ ਗਿਆ ਸ਼ਾਂਤੀ ਮਾਰਚ - ਗਾਂਧੀ ਜਯੰਤੀ ਮੌਕੇ ਕੱਢਿਆ ਗਿਆ ਸ਼ਾਂਤੀ ਮਾਰਚ
ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸ਼ਤਰੀ ਦੀ ਜਯੰਤੀ ਮੌਕੇ ਪੰਜਾਬ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਇਸ ਮੌਕੇ ਲੋਕਾਂ ਨੂੰ ਪਲਾਸਟਿਕ ਅਤੇ ਨਸ਼ੇ ਤੋਂ ਦੂਰ ਰਹਿਣ ਲਈ ਸ਼ਾਂਤੀ ਮਾਰਚ ਕੱਢਿਆ ਗਿਆ।
ਇਹ ਮਾਰਚ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ ਤੋਂ ਹੁੰਦਾ ਹੋਇਆ ਮਿੰਨੀ ਰੋਜ਼ ਗਾਰਡਨ ਤੱਕ ਪਹੁੰਚਿਆ। ਇਸ ਮਾਰਚ ਵਿੱਚ ਹਜ਼ਾਰਾ ਦੀ ਤਦਾਦ ਵਿੱਚ ਵਿਦਿਆਰਥੀਆਂ ਨੇ ਸ਼ਾਮਲ ਹੋ ਕੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸਾਫ਼ ਸਫਾਈ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਮਹਾਤਮਾ ਗਾਂਧੀ ਨੂੰ ਸਮਰਪਿਤ ਇਹ ਮਾਰਚ ਕੱਢਿਆ ਗਿਆ ਹੈ ਅਤੇ ਇਸ ਦਾ ਮੁੱਖ ਟੀਚਾ ਲੋਕਾਂ ਨੂੰ ਪਲਾਸਟਿਕ ਅਤੇ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਲਹਿਰ ਚੱਲ ਰਹੀ ਹੈ ਕਿ ਪਲਾਸਟਿਕ ਤੋਂ ਕਿਨਾਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਜਿਸ ਦਾ ਇਸਤੇਮਾਲ ਅਸੀ ਕਰ ਤਾਂ ਰਹੇ ਹਾਂ ਪਰ ਇਹ ਸਾਡੇ ਵਾਤਾਵਰਨ ਦੇ ਲਈ ਕਾਫ਼ੀ ਖ਼ਤਰਨਾਕ ਸਾਬਿਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਇਸ ਦਾ ਇਸਤੇਮਾਲ ਨਾ ਕਰਨ।
ਉੱਥੇ ਹੀ ਦੂਜੇ ਪਾਸੇ ਇਸ ਮਾਰਚ ਵਿੱਚ ਸ਼ਾਮਿਲ ਹੋਣ ਆਏ ਵਿਦਿਆਰਥੀਆਂ ਨੇ ਦੱਸਿਆ ਕਿ ਮਹਾਤਮਾ ਗਾਂਧੀ ਨੇ ਹਮੇਸ਼ਾ ਸ਼ਾਂਤੀ ਦਾ ਸੁਨੇਹਾ ਦਿੱਤਾ ਸੀ ਅਤੇ ਉਨ੍ਹਾਂ ਵੱਲੋਂ ਵੀ ਸ਼ਾਂਤੀ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਮਾਰਚ ਕੱਢਿਆ ਗਿਆ। ਵਿਦਿਆਰਥੀਆਂ ਨੇ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕ ਕਰਨਾ ਹੈ।
ਇਹ ਵੀ ਪੜੋ- 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਦੇਣ ਵਾਲੇ 'ਦੇਸ਼ ਦੇ ਲਾਲ' ਨੂੰ ਨਮਨ