ਪੰਜਾਬ

punjab

By

Published : Oct 13, 2019, 11:42 PM IST

ETV Bharat / state

ਦੋਰਾਹਾ ਵਿੱਚ ਗੰਦਗੀ ਕਰਕੇ ਲੋਕ ਬਿਮਾਰ, ਪ੍ਰਸ਼ਾਸਨ ਬੇਖ਼ਬਰ

ਖੰਨਾ ਦੇ ਦੋਰਾਹਾ ਵਿੱਚ ਗੰਦਗੀ ਫੈਲਣ ਕਰਕੇ ਲੋਕਾਂ ਦੇ ਬਿਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੰਦਗੀ ਕਰਕੇ ਕਾਫ਼ੀ ਲੋਕ ਬਿਮਾਰ ਹੋ ਗਏ ਹਨ ਤੇ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋ ਗਿਆ ਹੈ।

ਫ਼ੋਟੋ

ਖੰਨਾ: ਦੋਰਾਹਾ ਵਿੱਚ ਫ਼ੈਲੀ ਗੰਦਗੀ ਕਰਕੇ ਲੋਕਾਂ ਦੇ ਡੇਂਗੂ ਦੀ ਬਿਮਾਰੀ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਰਕੇ ਹਸਪਤਾਲ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧ ਗਈ ਹੈ ਤੇ ਹਸਪਤਾਲ ਪੂਰਾ ਭਰ ਗਿਆ ਹੈ।

ਜਾਣਕਾਰੀ ਮੁਤਾਬਿਕ ਸਰਕਾਰੀ ਹਸਪਤਾਲ ਨਾ ਹੋਣ ਕਰਕੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾ ਇਲਾਜ਼ ਕਰਵਾਉਣ ਪੈ ਰਿਹਾ ਹੈ। ਸ਼ਹਿਰ ਵਿੱਚ ਪੂਰੀ ਤਰ੍ਹਾਂ ਗੰਦਗੀ ਫ਼ੈਲੀ ਹੋਈ ਹੈ ਪ੍ਰਸ਼ਾਸਨ ਤੇ ਨਗਰ ਕੌਂਸਲ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਤੇ ਇਲਾਕੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਕਈ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਮੀਡੀਆ ਸਾਹਮਣੇ ਆਉਣ ਤੋਂ ਗੁਰੇਜ਼ ਕਰ ਰਹੇ ਹਨ।

ਵੀਡੀਓ

ਇਸ ਬਾਰੇ ਡਾਕਟਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਹਸਪਤਾਲ ਵਿੱਚ ਜਿੰਨੇ ਵੀ ਮਰੀਜ਼ ਦਾਖ਼ਲ ਹਨ ਉਹ ਸਾਰੇ ਵਾਇਰਲ ਹੋਣ ਕਾਰਨ ਹੀ ਦਾਖ਼ਲ ਹਨ। ਬੁਖ਼ਾਰ ਹੋਣ ਕਾਰਨ ਸੈੱਲ ਘੱਟ ਜਾਂਦੇ ਹਨ। ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਲੋਕਾਂ ਨੂੰ ਆਪਣੇ ਖਾਣ-ਪੀਣ ਵੱਲ ਤੇ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਕੋਈ ਹੋਰ ਬਿਮਾਰੀ ਨਾ ਫੈਲ ਸਕੇ। ਹੁਣ ਵੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਸਫਾਈ ਕਰਵਾਈ ਜਾਵੇਗੀ ਜਾਂ ਫਿਰ ਲੋਕ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਰਹਿਣਗੇ?

ABOUT THE AUTHOR

...view details