ਸੰਗਰੂਰ: ਪੂਰੇ ਸੂਬੇ ਅੰਦਰ ਹੀ ਅਵਾਰਾ ਪਸ਼ੂਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਵਾਰਾ ਪਸ਼ੂਆਂ ਕਾਰਨ ਹਰ ਰੋਜ਼ ਸੜਕੀ ਹਾਦਸਿਆਂ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ।
ਉਥੇ ਹੀ ਜੇਕਰ ਮਲੇਰਕੋਟਲਾ ਸ਼ਹਿਰ ਦੀ ਗੱਲ ਕਰੀਏ ਤਾਂ ਇੱਥੇ ਆਵਾਰਾ ਪਸ਼ੂਆਂ ਦੀ ਭਰਮਾਰ ਜ਼ਿਆਦਾ ਹੋਣ ਕਰਕੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਕਿਉਂਕਿ ਇੱਥੇ ਕਈ ਵਾਰ ਅਵਾਰਾ ਪਸ਼ੂਆਂ ਨੂੰ ਲੈ ਕੇ ਮਾਹੌਲ ਤਣਾਅਪੂਰਨ ਵੀ ਹੋ ਜਾਂਦਾ ਹੈ, ਇਸੇ ਕਰਕੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪਹਿਲ ਦੇ ਆਧਾਰ 'ਤੇ ਇਸ ਦਾ ਹੱਲ ਕੀਤਾ ਜਾਵੇ।