ਪੰਜਾਬ

punjab

ETV Bharat / state

ਪੰਜਾਬ 'ਚ ਆਉਂਦੇ ਦਿਨਾਂ 'ਚ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ - People in Punjab may get relief

ਸੂਬੇ ਵਿੱਚ 16 ਅਪ੍ਰੈਲ ਤੋਂ ਲੈ ਕੇ 18 ਅਪ੍ਰੈਲ ਤੱਕ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਮੌਸਮ 'ਚ ਕਾਫੀ ਤਬਦੀਲੀ ਆਵੇਗੀ ਅਤੇ ਜੋ ਬੀਤੇ ਕਈ ਦਿਨਾਂ ਤੋਂ ਲਗਾਤਾਰ ਗਰਮ ਹਵਾਵਾਂ ਚੱਲ ਰਹੀਆਂ ਸਨ। ਉਸ ਤੋਂ ਵੀ ਲੋਕਾਂ ਨੂੰ ਥੋੜ੍ਹੀ ਬਹੁਤ ਨਿਜਾਤ ਮਿਲੇਗੀ।

ਪੰਜਾਬ 'ਚ ਆਉਂਦੇ ਦਿਨਾਂ 'ਚ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ
ਪੰਜਾਬ 'ਚ ਆਉਂਦੇ ਦਿਨਾਂ 'ਚ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ

By

Published : Apr 15, 2021, 4:06 PM IST

ਲੁਧਿਆਣਾ: ਉੱਤਰ ਭਾਰਤ ਵਿੱਚ ਲਗਾਤਾਰ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਬੀਤੇ ਇੱਕ ਹਫ਼ਤੇ ਦੌਰਾਨ ਪੰਜਾਬ ਭਰ ਵਿੱਚ ਲੋਕਾਂ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਦਿਨਾਂ ਦੌਰਾਨ ਗਰਮ ਹਵਾਵਾਂ ਵੀ ਚਲਦੀਆਂ ਰਹੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਬੀਤੇ ਦਿਨਾਂ ਵਿੱਚ ਲੂ ਚੱਲਣ ਨਾਲ ਪਾਰੇ ਵਿੱਚ ਵਾਧਾ ਦਰਜ ਕੀਤਾ ਗਿਆ।

ਪੰਜਾਬ 'ਚ ਆਉਂਦੇ ਦਿਨਾਂ 'ਚ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ

ਲੁਧਿਆਣਾ ਵਿੱਚ ਬੀਤੇ ਦਿਨ ਪਾਰਾ 35 ਡਿਗਰੀ ਤੋਂ ਲੈ ਕੇ 38 ਡਿਗਰੀ ਤੱਕ ਰਿਹਾ ਹੈ। ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਅਪਰੈਲ ਮਹੀਨੇ ਵਿੱਚ ਜੋ ਆਮ ਗਰਮੀ ਹੁੰਦੀ ਹੈ ਉਸੇ ਤਰ੍ਹਾਂ ਮੌਸਮ ਚੱਲ ਰਿਹਾ ਹੈ। ਇਸ ਮੌਸਮ ਤੋਂ ਪਤਾ ਲੱਗਦਾ ਹੈ ਕਿ ਹੁਣ ਆਉਂਦੇ ਦਿਨਾਂ 'ਚ ਲੋਕਾਂ ਨੂੰ ਗਰਮੀ ਦੇ ਮੌਸਮ ਤੋਂ ਨਿਜਾਤ ਮਿਲੇਗੀ ਪਰ ਕਿਸਾਨਾਂ ਨੂੰ ਜ਼ਰੂਰ ਸੁਚੇਤ ਹੋਣ ਦੀ ਲੋੜ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਸੂਬੇ ਵਿੱਚ 16 ਅਪ੍ਰੈਲ ਤੋਂ ਲੈ ਕੇ 18 ਅਪ੍ਰੈਲ ਤੱਕ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਮੌਸਮ 'ਚ ਕਾਫੀ ਤਬਦੀਲੀ ਆਵੇਗੀ ਅਤੇ ਜੋ ਬੀਤੇ ਕਈ ਦਿਨਾਂ ਤੋਂ ਲਗਾਤਾਰ ਗਰਮ ਹਵਾਵਾਂ ਚੱਲ ਰਹੀਆਂ ਸਨ। ਉਸ ਤੋਂ ਵੀ ਲੋਕਾਂ ਨੂੰ ਥੋੜ੍ਹੀ ਬਹੁਤ ਨਿਜਾਤ ਮਿਲੇਗੀ।

ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਕਿ ਉਹ ਇਨ੍ਹਾਂ ਦਿਨਾਂ 'ਚ ਕਣਕ ਦੀ ਵਾਢੀ ਨਾ ਕਰਨ ਬਾਰੇ ਧਿਆਨ ਰੱਖਣ ਕਿਉਂਕਿ ਖੇਤ 'ਚ ਕੱਟੀ ਹੋਈ ਕਣਕ ਦਾ ਖੜ੍ਹੀ ਫ਼ਸਲ ਨਾਲੋਂ ਵੱਧ ਨੁਕਸਾਨ ਹੁੰਦਾ ਹੈ, ਇਸ ਕਰਕੇ ਜੇਕਰ ਕਿਸੇ ਨੇ ਫ਼ਸਲ ਵੱਢ ਕੇ ਰੱਖੀ ਹੈ ਤਾਂ ਉਹ ਵੀ ਜ਼ਰੂਰ ਇਸ ਨੂੰ ਸੁਰੱਖਿਅਤ ਥਾਂਵਾਂ 'ਤੇ ਸਾਂਭ ਲਏ।

ABOUT THE AUTHOR

...view details