ਪੰਜਾਬ

punjab

ETV Bharat / state

ਲੁਧਿਆਣਾ: ਰਾਸ਼ਨ ਅਤੇ ਹੋਰ ਮਦਦ ਨਾ ਮਿਲਣ ਕਰਕੇ ਲੋਕਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ - ludhiana latest news

ਰਾਸ਼ਨ ਅਤੇ ਹੋਰ ਮਦਦ ਨਾ ਮਿਲਣ ਕਰਕੇ ਲੁਧਿਆਣਾ ਵਿੱਚ ਦੱਖਣੀ ਹਲਕੇ ਦੇ ਲੋਕਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੜਤਾਲ ਜਾਰੀ ਰੱਖਣਗੇ, ਜਦੋਂ ਤੱਕ ਸਰਕਾਰ ਉਨ੍ਹਾਂ ਦੇ ਬਿਜਲੀ ਦੇ ਬਿੱਲ ਮੁਆਫ ਨਹੀਂ ਕਰੇਗੀ ਅਤੇ ਇਲਾਕਾ ਨਿਵਾਸੀਆਂ ਨੂੰ ਰਾਸ਼ਨ ਮੁਹੱਈਆ ਨਹੀਂ ਕਰਵਾਏਗੀ।

ਲੁਧਿਆਣਾ ਦੱਖਣੀ ਹਲਕਾ
ludhiana south assembly

By

Published : May 14, 2020, 1:25 PM IST

Updated : May 14, 2020, 1:50 PM IST

ਲੁਧਿਆਣਾ: ਬਿਜਲੀ ਦੇ ਬਿੱਲ ਮਾਫ਼ ਨਾ ਕਰਨ, ਰਾਸ਼ਨ ਦੀ ਵੰਡ ਨਾ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦਿਆਂ ਦੱਖਣੀ ਹਲਕੇ ਦੇ ਵਸਨੀਕਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੜਤਾਲ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਸਰਕਾਰ ਉਨ੍ਹਾਂ ਦੇ ਬਿਜਲੀ ਬਿੱਲਾਂ ਨੂੰ ਮੁਆਫ ਨਹੀਂ ਕਰੇਗੀ ਅਤੇ ਇਲਾਕਾ ਨਿਵਾਸੀਆਂ ਨੂੰ ਰਾਸ਼ਨ ਮੁਹੱਈਆ ਨਹੀਂ ਕਰਵਾਏਗੀ।

ludhiana south assembly

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਇੱਕ ਵੀ ਪਰਿਵਾਰ ਨੂੰ ਸਰਕਾਰ ਵੱਲੋਂ ਰਾਸ਼ਨ ਨਹੀਂ ਦਿੱਤਾ ਗਿਆ ਅਤੇ ਇੱਥੋਂ ਤੱਕ ਕਿ ਹਲਕੇ ਦੇ ਵਿਧਾਇਕ ਬਲਵਿੰਦਰ ਬੈਂਸ ਵੀ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਪੁੱਛਣ ਨਹੀਂ ਆਏ।

ਇਹ ਵੀ ਪੜੋ: ਪੰਜਾਬ ਤੋਂ ਬਿਹਾਰ ਪੈਦਲ ਜਾ ਰਹੇ ਮਜ਼ਦੂਰਾਂ ਨੂੰ ਰੋਡਵੇਜ਼ ਬੱਸ ਨੇ ਦਰੜਿਆ, 6 ਦੀ ਹੋਈ ਮੌਤ

ਗੁਰਦੀਪ ਸਿੰਘ ਗੋਸ਼ਾ ਅਤੇ ਸਥਾਨਕ ਵਾਸੀਆਂ ਨੇ ਕਿਹਾ ਕਿ ਸਰਕਾਰ ਵਸਨੀਕਾਂ ਨੂੰ ਬਿਜਲੀ ਦੇ ਬਿੱਲ ਭੇਜ ਰਹੀ ਹੈ ਪਰ ਬਿਨਾਂ ਕਿਸੇ ਆਮਦਨ ਦੇ ਉਹ ਬਿਜਲੀ ਬਿੱਲਾਂ ਦਾ ਭੁਗਤਾਨ ਕਿਵੇਂ ਕਰ ਸਕਦੇ ਹਨ। ਲੋਕ ਆਪਣੀ ਆਮਦਨ ਦਾ ਸਰੋਤ ਗੁਆ ਚੁੱਕੇ ਹਨ ਅਤੇ ਸਰਕਾਰ ਕੋਈ ਸਹਾਇਤਾ ਨਹੀਂ ਦੇ ਰਹੀ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਵਿਧਾਇਕ ਬੈਂਸ ਦੇ ਭਰਾ ਪ੍ਰਚਾਰ ਕਰਨ ਲਈ ਲਾਈਵ ਵੀਡੀਓ ‘ਤੇ ਮੁੱਦਾ ਉਠਾਉਂਦੇ ਹਨ ਪਰ ਉਹ ਕਦੇ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਲਈ ਨਹੀਂ ਜਾਂਦੇ। ਯੂਥ ਅਕਾਲੀ ਦਲ ਨੇ ਲੋੜਵੰਦ ਲੋਕਾਂ ਦੀ ਹਰ ਮਦਦ ਦਾ ਭਰੋਸਾ ਦਿੱਤਾ ਹੈ ਪਰ ਸਰਕਾਰ ਅਤੇ ਇਲਾਕਾ ਵਿਧਾਇਕ ਨੂੰ ਵੀ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।

Last Updated : May 14, 2020, 1:50 PM IST

ABOUT THE AUTHOR

...view details