ਲੁਧਿਆਣਾ: ਮਨਜੀਤ ਨਗਰ ਇਲਾਕੇ ਵਿੱਚ ਮੁੜ ਫ਼ੇਰ ਇਲਾਕਾ ਨਿਵਾਸੀਆਂ ਨੇ ਕੌਂਸਲਰ ਦੇ ਖਿ਼ਲਾਫ਼ ਪ੍ਰਦਰਸ਼ਨ (Demonstration against the councilor) ਕੀਤਾ। ਇਸ ਮੌਕੇ ਉਨ੍ਹਾਂ ਨੇ ਕੌਂਸਲਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਲਾਕੇ ਵਿੱਚ ਸੀਵਰੇਜ ਦਾ ਪਾਣੀ ਘਰਾਂ ਵਿੱਚ ਪ੍ਰਵੇਸ਼ ਕਰ ਰਿਹਾ ਹੈ ਜਿਸ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ 2 ਦਿਨ ਪਹਿਲਾਂ ਰੋਸ ਪ੍ਰਦਰਸ਼ਨ (Protest) ਕੀਤਾ ਸੀ ਅਤੇ ਕੌਂਸਲਰ ਦੇ ਦਫ਼ਤਰ (Counselor's Office) ਵਿਖੇ ਸੀਵਰੇਜ ਦਾ ਗੰਦਾ ਪਾਣੀ ਸੁੱਟਿਆ ਸੀ। ਜਿਸ ਤੋਂ ਬਾਅਦ ਇਲਾਕਾ ਕੌਂਸਲਰ ਦੀ ਸ਼ਿਕਾਇਤ ਉਪਰ ਇਲਾਕਾ ਨਿਵਾਸੀਆਂ ਦੇ ਪਰਚਾ ਦਰਜ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਅੱਜ ਮੁਹੱਲਾ ਨਿਵਾਸੀਆਂ ਨੇ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਥਾਣੇ ਵਿੱਚ ਵੀ ਗ੍ਰਿਫ਼ਤਾਰੀ ਦੇਣ ਲਈ ਪਹੁੰਚੇ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਸੀਵਰੇਜ ਦੇ ਪਾਣੀ ਤੋਂ ਉਹ ਲਗਾਤਾਰ ਪਰੇਸ਼ਾਨ ਹਨ ਅਤੇ ਕਈ ਵਾਰ ਕੌਂਸਲਰ ਨੂੰ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਨੇ ‘ਤੇ ਇਲਜ਼ਾਮ ਲਗਾਏ ਕਿ ਮਹਿਲਾ ਕੌਂਸਲਰ ਹੋਣ ਦੇ ਨਾਤੇ ਉਨ੍ਹਾਂ ਨੇ ਵੋਟਾਂ ਪਾਈਆਂ ਸਨ, ਪਰ ਮਹਿਲਾ ਕੌਂਸਲਰ (Women counselors) ਇੱਕ ਵਾਰ ਵੀ ਦਫ਼ਤਰ ਵਿੱਚ ਨਜ਼ਰ ਨਹੀਂ ਆਉਂਦੀ। ਉਨ੍ਹਾਂ ਨੇ ਕੌਂਸਲਰ ਪਤੀ ਦੁਆਰਾ ਸੁਣਵਾਈ ਨਾ ਕਰਨ ਦੇ ਇਲਜ਼ਾਮ ਵੀ ਲਗਾਏ। ਉਨ੍ਹਾਂ ਨੇ ਕਿਹਾ ਕਿ ਉਨਾਂ ਨੇ ਮਜ਼ਬੂਰ ਹੋ ਕੇ ਕੌਂਸਲਰ ਦੇ ਦਫ਼ਤਰ ਪਾਣੀ ਸੁੱਟਿਆ ਸੀ, ਪਰ ਕੌਂਸਲਰ ਵੱਲੋਂ ਉਨ੍ਹਾਂ ਉਪਰ ਗਲਤ ਚੋਰੀ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕਰ ਸਕਦੇ ਹਨ।