ਲੁਧਿਆਣਾ:ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ CM Beant Singh murder case ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਲਿਆਉਣ ਦੀਆਂ ਖ਼ਬਰਾਂ ਮੀਡਿਆ ਵਿੱਚ ਬੜੀ ਤੇਜ਼ੀ ਨਾਲ ਫੈਲ ਰਹੀਆਂ ਸਨ। ਜਿਸ ਤੋਂ ਬਾਅਦ ਚੰਡੀਗੜ੍ਹ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਲਿਆਉਣ ਜਵਾਬ ਦੇ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਅਸੀਂ ਬੰਦੀ ਸਿੰਘਾਂ ਦੀ ਰਿਹਾਈ release of captive sikhs ਨੂੰ ਲੈ ਕੇ ਇੱਕ ਪੱਕਾ ਇਨਸਾਫ਼ ਮੋਰਚਾ 7 ਜਨਵਰੀ 2023 ਤੋਂ ਚੰਡੀਗੜ੍ਹ ਵਿੱਚ ਸ਼ੁਰੂ ਕਰਨ ਜਾ ਰਹੇ ਹਾਂ। ਜਿਸ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਕਾਫੀ ਹੁੰਗਾਰਾ ਹੈ।
ਇਨਸਾਫ਼ ਮੋਰਚਾ ਲਗਾਉਣ ਸਬੰਧੀ 19 ਦਸੰਬਰ ਨੂੰ ਸਾਨੇਵਾਲ ਵਿਚ ਮੀਟਿੰਗ ਹੋਵੇਗੀ:-ਇਸ ਦੌਰਾਨ ਪੱਕਾ ਇਨਸਾਫ਼ ਮੋਰਚਾ ਲਗਾਉਣ ਬਾਰੇ ਗੱਲਬਾਤ ਕਰਦਿਆ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪੱਕਾ ਇਨਸਾਫ ਮੋਰਚਾ 7 ਜਨਵਰੀ 2023 ਤੋਂ ਸ਼ੁਰੂ ਕਰਨ ਜਾ ਰਹੇ ਹਾਂ, ਜਿਸ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਕਾਫੀ ਹੁੰਗਾਰਾ ਹੈ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਪੰਜਾਬ ਦਿੱਲੀ ਅਤੇ ਹਰਿਆਣਾ ਦੇ ਸਿੱਖ ਆਗੂਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਇਕ ਸਾਂਝੀ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ ਸਾਨੇਵਾਲ ਲੁਧਿਆਣਾ ਵਿਚ ਹੋਵੇਗੀ। ਜਿਸ ਤੋਂ ਬਾਅਦ ਚੰਡੀਗੜ੍ਹ ਵਿਖੇ ਪੱਕਾ ਇਨਸਾਫ਼ ਮੋਰਚਾ ਲਗਾਇਆ ਜਾਵੇਗਾ।
'ਜਗਤਾਰ ਹਵਾਰਾ ਨੂੰ ਬੁੜੈਲ ਜੇਲ੍ਹ ਸ਼ਿਫਟ ਨਾ ਕਰਨਾ ਸਾਡੇ ਨਾਲ ਸ਼ਰੇਆਮ ਧੱਕਾ':-ਗੁਰਚਰਨ ਸਿੰਘ ਹਵਾਰਾ ਨੇ ਕਿਹਾ ਚੰਡੀਗੜ੍ਹ ਅਤੇ ਸੋਹਾਣਾ ਦੇ ਵਿਚ ਹਵਾਰਾ ਉੱਤੇ 2 ਕੇਸ ਚੱਲ ਰਹੇ ਹਨ। ਉਹਨਾਂ ਨੂੰ ਲੈ ਕੇ ਹੀ ਬੁੜੈਲ ਜੇਲ੍ਹ ਸ਼ਿਫਟ ਕਰਨ ਦੀ ਗੱਲ ਕਹੀ ਜਾ ਰਹੀਆਂ ਸਨ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਪੂਰੀ ਨਾ ਹੋਣ ਦਾ ਹਵਾਲਾ ਦੇ ਕੇ ਉਸ ਨੂੰ ਸ਼ਿਫਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਇਹ ਸਾਡੇ ਨਾਲ ਸ਼ਰੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿਚ ਸਾਲ 2015 ਅੰਦਰ ਹੀ ਜਗਤਾਰ ਸਿੰਘ ਹਵਾਰਾ ਉੱਤੇ 2 ਕੇਸ ਖ਼ਤਮ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਗ਼ੈਰ-ਕਾਨੂੰਨੀ ਢੰਗ ਨਾਲ ਉਨ੍ਹਾਂ ਨੂੰ ਦਿੱਲੀ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਹੈ।
'ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ 'ਤੇ ਚੁੱਕੇ ਸਵਾਲ':-ਉੱਥੇ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਨੂੰ ਲੈਕੇ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਦਾ ਸਮਾਂ ਹੁਣ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦਿਨਾਂ ਦੇ ਵਿਚਕਾਰ ਸਿੱਖ ਨੌਜਵਾਨਾਂ ਨਾਲ ਕਿੰਨਾ ਧੱਕਾ ਹੋਇਆ ਹੈ, ਇਸ ਬਾਰੇ ਵੀ ਰਵਨੀਤ ਬਿੱਟੂ ਨੂੰ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਇਹ ਸਭ ਕਰ ਰਿਹਾ ਹੈ।