ਲੁਧਿਆਣਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਇਨਸਾਫ਼ ਲੈਣ ਲਈ ਅਤੇ ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆ ਨੂੰ ਸਜ਼ਾ ਦਿਵਾਉਣ ਲਈ ਖੰਨੇ ਤੋਂ ਅਰੰਭ ਕੀਤੇ, ਇਨਸਾਫ਼ ਮਾਰਚ ਅੱਜ ਲੁਧਿਆਣਾ ਪਹੁੰਚਿਆ ਜਿੱਥੇ ਉਨ੍ਹਾਂ ਨੇ ਗਵਰਨਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪ ਕੇ ਇਸ ਮਾਮਲੇ 'ਚ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿੱਚ ਪਹੁੰਚੀ ਸੰਗਤਾਂ ਵੱਲੋਂ ਮੌਜੂਦਾ ਸਰਕਾਰ ਅਤੇ ਸਾਬਕਾ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਨੂੰ ਬੇਅਦਬੀ ਮਾਮਲੇ ਉੱਤੇ ਰਾਜਨੀਤੀ ਨਾ ਕਰਨ ਦੀ ਨਸਿਹਤ ਵੀ ਦਿੱਤੀ।
ਬੇਅਦਬੀ ਦੇ ਇਨਸਾਫ਼ ਦੀ ਮੰਗ ਸੰਬੰਧੀ ਡੀ.ਸੀ ਨੂੰ ਸੌਂਪਿਆ ਮੰਗ ਪੱਤਰ - ਕੈਪਟਨ ਅਮਰਿੰਦਰ ਸਿੰਘ
ਬਰਗਾੜੀ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਵਰਨਰ ਦੇ ਨਾਮ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਇਸ ਦੌਰਾਨ ਰੋਸ਼ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਅਤੇ ਆਰ ਐਸ ਪੀ ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ, ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਗੱਲ ਕਹੀ ਸੀ। ਪਰ ਅੱਜ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਪੂਰਨ ਤੌਰ ਤੇ ਜ਼ਿੰਮੇਵਾਰ ਹੈ। ਕੈਪਟਨ ਸਰਕਾਰ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਇਸ ਮਾਮਲੇ ਵਿਚ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।
ਇਹ ਵੀ ਪੜ੍ਹੋ:- Punjab Congress Conflict: 2 ਦਿਨ ਦਿੱਲੀ ’ਚ ਰਹਿ ਹਾਈਕਮਾਨ ਨੂੰ ਬਿਨਾਂ ਮਿਲੇ ਪਰਤੇ ਕੈਪਟਨ