ਲੁਧਿਆਣਾ: ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਆਮ ਲੋਕਾ ਦਾ ਲੱਕ ਤੋੜ ਦਿੱਤਾ ਹੈ। ਬੀਤੇ 8 ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਹੋ ਰਿਹਾ ਹੈ। ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ ਜ਼ਿਲ੍ਹੇ ’ਚ ਪੈਟਰੋਲ ਦੀ ਕੀਮਤ 93.66 ਰੁਪਏ ਪ੍ਰਤੀ ਲੀਟਰ, ਡੀਜ਼ਲ 84.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੱਸ ਦਈਏ ਕਿ ਤੇਲ ਦੀਆਂ ਕੀਮਤਾਂ ’ਚ 3 ਮਈ ਤੋਂ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਆਮ ਲੋਕਾਂ ਦਾ ਕਹਿਣਾ ਹੈ ਕਿ ਹੁਣ ਮਹਿੰਗਾਈ ਉਨ੍ਹਾਂ ਦੇ ਬਸ ਤੋਂ ਬਾਹਰ ਹੋ ਗਈ ਹੈ।
ਵਧੀਆਂ ਤੇਲ ਕੀਮਤਾਂ ਨੂੰ ਲੈ ਕੇ ਲੋਕਾਂ ’ਚ ਮਚੀ ਹਾਹਾਕਾਰ ਕੋਰੋਨਾ ਕਾਰਨ ਪਹਿਲਾਂ ਹੀ ਪਰੇਸ਼ਾਨ ਹਾਂ- ਆਮ ਲੋਕ
ਇਸ ਸਬੰਧ ’ਚ ਆਮ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਕਰਕੇ ਇੱਕ ਤਾਂ ਪਹਿਲਾਂ ਹੀ ਕੰਮ ਕਾਰ ਬੰਦ ਹਨ ਅਤੇ ਦੂਜਾ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਕੀਤੀ ਜਾ ਰਹੀ ਹੈ। ਪਹਿਲਾਂ ਹੀ ਕੋਰੋਨਾ ਕਾਰਨ ਲੱਗੇ ਲੌਕਡਾਊਨ ਕਾਰਨ ਘਰ ਦਾ ਗੁਜਾਰਾ ਔਖਾ ਚਲ ਰਿਹਾ ਹੈ। ਆਮ ਲੋਕਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਰਕਾਰ ਨੂੰ ਘਟਾਉਣੀਆਂ ਚਾਹੀਦੀਆਂ ਹਨ, ਉਨ੍ਹਾਂ ਨੇ ਕਿਹਾ ਕਿ ਮਹਿੰਗਈ ਕਰਕੇ ਉਨ੍ਹਾਂ ਦਾ ਬਜਟ ਖਰਾਬ ਹੋ ਗਿਆ ਹੈ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਰਕੇ ਹਰ ਸਮਾਨ ਮਹਿੰਗਾ ਹੋ ਰਿਹਾ ਹੈ।
ਇਹ ਵੀ ਪੜੋ: ਬਰਡ ਫਲੂ ਨੂੰ ਰੋਕਣ ਲਈ ਰੈਪਿਡ ਰਿਸਪਾਂਸ ਟੀਮਾਂ ਨੇ 31,600 ਮੁਰਗੇ-ਮੁਰਗੀਆਂ ਨੂੰ ਮਾਰ ਕੇ ਦੱਬਿਆ