ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਉਹ ਸਵੇਰੇ ਸੈਰ ਕਰਨ ਲਈ ਜਾ ਰਹੇ ਸਨ ਤਾਂ ਉਨ੍ਹਾ ਵੇਖਿਆ ਕਿ ਕਿਸੇ ਨੇ ਬੇਅੰਤ ਸਿੰਘ ਦੀ ਫ਼ੋਟੋ ਪੱਥਰ ਮਾਰ ਕੇ ਤੋੜ ਦਿੱਤੀ ਹੈ।
ਸਾਬਕਾ ਮੁੱਖ ਮੰਤਰੀ ਦੀ ਬੇਅੰਤ ਸਿੰਘ ਦੀ ਤਸਵੀਰ ਦੀ ਭੰਨਤੋੜ - photo broken of beant singh
ਪਾਇਲ: ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਮਲਣ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਸੀ ਕਿ ਅੱਜ ਫਿਰ ਤੋਂ ਸ਼ਰਾਰਤੀ ਅਨਸਰਾਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜੱਦੀ ਪਿੰਡ ਕੋਟਲੀ ਵਿੱਚ ਲੱਗੀ ਤਸਵੀਰ ਤੋੜ ਦਿੱਤੀ ਹੈ।
sf
ਇਸ ਘਟਨਾ 'ਤੇ ਬੋਲਦਿਆਂ ਹਲਕਾ ਐਮਐਲਏ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਸ਼ਹੀਦ ਬੇਅੰਤ ਸਿੰਘ ਨੇ ਆਪਣੀ ਜਾਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਕਾਲੇ ਦਿਨਾਂ 'ਚੋਂ ਕੱਢਿਆ ਹੈ। ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਇਹ ਮਾੜਾ ਕੰਮ ਕੀਤਾ ਹੈ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ।
ਪਾਇਲ ਦੇ ਐੱਸਐੱਚਓ ਗੁਰਮੇਲ ਸਿੰਘ ਨੇ ਕਿਹਾ ਕਿ ਉਨ੍ਹਾਂ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।