ਪੰਜਾਬ

punjab

ETV Bharat / state

ਨਸ਼ਾ ਤਸਕਰਾਂ 'ਤੇ ਪੁਲਿਸ ਦਾ ਐਕਸ਼ਨ - drug smugglers

ਖੰਨਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 2 ਪ੍ਰਦੇਸ਼ੀ ਨਸ਼ਾ ਤਸਕਰਾਂ (Drug smugglers) ਨੂੰ ਗ੍ਰਿਫ਼ਤਾਰ (Arrested) ਕੀਤਾ ਹੈ। ਪੁਲਿਸ (Police) ਮੁਤਾਬਿਕ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ। ਜਿਨ੍ਹਾਂ ਦੀ ਪਛਾਣ ਕਾਜਲ ਕੁਮਾਰੀ ਤੇ ਰਵੀ ਕੁਮਾਰ ਵਜੋਂ ਹੋਈ ਹੈ।

ਨਸ਼ਾ ਤਸਕਰਾਂ ਦੇ ਪੁਲਿਸ ਦਾ ਐਕਸ਼ਨ
ਨਸ਼ਾ ਤਸਕਰਾਂ ਦੇ ਪੁਲਿਸ ਦਾ ਐਕਸ਼ਨ

By

Published : Aug 30, 2021, 8:38 PM IST

ਖੰਨਾ:ਪੰਜਾਬ ਵਿੱਚ ਦਿਨੋ-ਦਿਨ ਫੈਲ ਰਹੇ ਨਸ਼ੇ ਦੇ ਜਾਲ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿਮ ਚਲਾਈ ਗਈ ਹੈ। ਜਿਸ ਤਹਿਤ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿਮ ਤਹਿਤ ਖੰਨਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 2 ਪ੍ਰਦੇਸ਼ੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ। ਜਿਨ੍ਹਾਂ ਦੀ ਪਛਾਣ ਕਾਜਲ ਕੁਮਾਰੀ ਤੇ ਰਵੀ ਕੁਮਾਰ ਵਜੋਂ ਹੋਈ ਹੈ।

ਨਸ਼ਾ ਤਸਕਰਾਂ 'ਤੇ ਪੁਲਿਸ ਦਾ ਐਕਸ਼ਨ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਫ਼ਸਰਾਂ ਨੇ ਦੱਸਿਆ, ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ, ਕਿ ਜਦੋਂ ਦੋਵਾਂ ਮੁਲਜ਼ਮਾਂ ਨੇ ਪੁਲਿਸ ਨੂੰ ਵੇਖਿਆ, ਤਾਂ ਉਹ ਘਬਰਾ ਗਏ, ਜਿਸ ਤੋਂ ਬਾਅਦ ਅਸੀਂ ਸ਼ੱਕ ਦੇ ਆਧਾਰ ‘ਤੇ ਮੁਲਜ਼ਮਾਂ ਦੇ ਕੋਲ ਥੈਲੇ ਦੀ ਤਲਾਸ਼ੀ ਲਈ, ਤਾਂ ਉਸ ਵਿੱਚੋਂ ਵੱਡੀ ਗਿਣਤੀ ਵਿੱਚ ਗਾਂਜਾ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤੇ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ, ਪੁਲਿਸ ਦਾ ਕਹਿਣ ਹੈ, ਕਿ ਮੁਲਜ਼ਮਾਂ ਤੋਂ ਪੁੱਛਗਿਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਇਸ ਮੁਹਿੰਮ ਨਾਲ ਦਿਨੋ-ਦਿਨ ਫੈਲ ਰਹੇ ਨਸ਼ੇ ਦੀ ਚੈਨ ਨੂੰ ਕੀਤੇ ਨਾ ਕੀਤੇ ਬਹੁਤ ਟਿੱਲ ਪਈ ਹੈ। ਅਤੇ ਇਸ ਮੁਹਿੰਮ ਦਾ ਆਮ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ

ਇਹ ਵੀ ਪੜ੍ਹੋ:ਪੰਜਾਬ ’ਚ ਅੱਤਵਾਦੀ ਸਰਗਰਮ

ABOUT THE AUTHOR

...view details