ਲੁਧਿਆਣਾ: ਐੱਸਟੀਐੱਫ਼ ਰੇਂਜ ਪੁਲਿਸ ਨੇ ਇੱਕ ਡੇਅਰੀ ਮਾਲਿਕ ਨੂੰ 450 ਗ੍ਰਾਮ ਹੈਰੋਇਨ ਸਮੇਤ ਤਾਜਪੁਰ ਰੋਡ ਤੋਂ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਟੀਐਫ਼ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਏਐਸਆਈ ਜਤਿੰਦਰ ਹਾਂਡਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਉਰਫ਼ ਸੁੰਦਰੀ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਸੁਰਿੰਦਰ ਸਿੰਘ ਦੀ ਟੀਮ ਨੇ ਤਾਜਪੁਰ ਰੋਡ 'ਤੇ ਪਾਣੀ ਵਾਲੀ ਟੈਂਕੀ ਕੋਲ ਨਾਕਾਬੰਦੀ ਕਰਕੇ ਆਰੋਪੀ ਨੂੰ ਕਾਲੇ ਰੰਗ ਦੇ ਬੈਗ ਵਿੱਚ ਰੱਖੀ 450 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।
ਨਸ਼ੀਲੇ ਪਦਾਰਥਾਂ ਸਣੇ ਨੌਜਵਾਨ ਕਾਬੂ - ਐਸਟੀਐਫ
ਲੁਧਿਆਣਾ ਐੱਸਟੀਐਫ਼ ਰੇਂਜ ਪੁਲਿਸ ਨੇ ਇੱਕ ਨਸ਼ਾਂ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਸੀ।
ਫ਼ੋਟੋ
ਹਰਬੰਸ ਸਿੰਘ ਨੇ ਦੱਸਿਆ ਕਿ ਆਰੋਪੀ ਪਿਛਲੇ ਕਈ ਸਾਲਾਂ ਤੋਂ ਡੰਗਰਾਂ ਦੀ ਡੇਅਰੀ ਦੀ ਆੜ ਵਿੱਚ ਹੈਰੋਇਨ ਵੇਚਣ ਦਾ ਨਜਾਇਜ਼ ਧੰਦਾ ਕਰਦਾ ਆ ਰਿਹਾ ਸੀ ਅਤੇ ਆਰੋਪੀ 'ਤੇ ਪਹਿਲਾਂ ਨਸ਼ਾ ਤਸਕਰੀ ਦੇ ਦੋ ਮਾਮਲੇ ਵੀ ਦਰਜ਼ ਹਨ। ਉਨ੍ਹਾਂ ਕਿਹਾ ਕਿ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਿਆ ਹੈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ। ਕੌਮਾਂਤਰੀ ਬਜ਼ਾਰ ਵਿੱਚ ਹੈਰੋਇਨ ਦੀ ਕੀਮਤ ਸਵਾ 2 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।