ਪੰਜਾਬ

punjab

ETV Bharat / state

ਲੁਧਿਆਣਾ 'ਚ ਨਾਮੀਂ ਗੈਂਗਸਟਰ ਕਾਬੂ, ਤੇਜ਼ਦਾਰ ਹਥਿਆਰ ਬਰਾਮਦ - gangster in ludhiana

ਲੁਧਿਆਣਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਪੁਲਿਸ ਨੇ ਨਾਮੀਂ ਗੈਂਗਸਟਰ ਨੂੰ ਕਾਬੂ ਕੀਤਾ ਹੈ।

ਫ਼ੋਟੋ

By

Published : Aug 7, 2019, 9:09 PM IST

ਲੁਧਿਆਣਾ: ਸ਼ਹਿਰ ਵਿੱਚ ਪੁਲਿਸ ਨੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਇੱਕ ਨਾਮੀਂ ਗੈਂਗਸਟਰ ਵਿਜੇ ਸਿੱਧੂ ਉਰਫ਼ ਛੋਟਾ ਲੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਗੈਂਗਸਟਰ ਕੋਲੋਂ ਗ਼ੈਰ-ਕਾਨੂੰਨੀ ਦੇਸੀ ਪਿਸਤੌਲ ਤੇ 3 ਕਾਰਤੂਸ ਬਰਾਮਦ ਕੀਤੇ ਹਨ।

ਵੀਡੀਓ

ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੈਂਗਸਟਰ ਕੁੱਝ ਦਿਨ ਪਹਿਲਾਂ ਹੀ ਜ਼ਮਾਨਤ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਬਾਹਰ ਆਇਆ ਸੀ ਪਰ ਇਸ ਦੀ ਜਾਣਕਾਰੀ ਪੁਲਿਸ ਨੂੰ ਲੱਗ ਗਈ ਅਤੇ ਉਨ੍ਹਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿਕਰੇਖ਼ਾਸ ਹੈ ਕਿ ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਤੇ ਪਹਿਲਾਂ ਵੀ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ ਤੇ ਪੁਲਿਸ ਇਸ ਨੂੰ ਵੱਡੀ ਕਾਮਯਾਬੀ ਦੇ ਰੂਪ 'ਚ ਵੇਖ ਰਹੀ ਹੈ।

ABOUT THE AUTHOR

...view details