ਪੰਜਾਬ

punjab

ETV Bharat / state

ਪੁਲਿਸ ਵੱਲੋਂ ਨਾਜਾਇਜ਼ ਅਸਲੇ ਸਮੇਤ ਇੱਕ ਕਾਬੂ - ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਜੇਲ੍ਹ 'ਚ ਬੰਦ ਗੈਂਗਸਟਰਾਂ ਨਾਲ ਸਬੰਧ ਸੀ, ਜਿਨ੍ਹਾਂ ਦੇ ਇਸ਼ਾਰੇ 'ਤੇ ਅਸਲਾ ਸਪਲਾਈ ਕੀਤਾ ਜਾਣਾ ਸੀ।

ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਵਿਅਕਤੀ ਕੀਤਾ ਕਾਬੂ

By

Published : May 22, 2021, 10:12 PM IST

ਖੰਨਾ: ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਅਤੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਪੁਲਿਸ ਵਲੋਂ ਸਖ਼ਤੀ ਕੀਤੀ ਗਈ ਹੈ। ਇਸ ਦੇ ਤਹਿਤ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਕਰਕੇ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀ ਬਾਹਰੀ ਸੂਬੇ ਤੋਂ ਭਾਰੀ ਮਾਤਰਾ 'ਚ ਅਸਲਾ ਲੈਕੇ ਆ ਰਿਹਾ ਸੀ, ਜੋ ਪੰਜਾਬ 'ਚ ਸਪਲਾਈ ਕੀਤਾ ਜਾਣਾ ਸੀ। ਇਸ ਦੇ ਤਹਿਤ ਪੁਲਿਸ ਵਲੋਂ ਉਕਤ ਵਿਅਕਤੀ ਦੀ ਸੂਚਨਾ ਦੇ ਅਧਾਰ 'ਤੇ ਕਾਬੂ ਕਰ ਲਿਆ ਗਿਆ।

ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਵਿਅਕਤੀ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਜੇਲ੍ਹ 'ਚ ਬੰਦ ਗੈਂਗਸਟਰਾਂ ਨਾਲ ਸਬੰਧ ਸੀ, ਜਿਨ੍ਹਾਂ ਦੇ ਇਸ਼ਾਰੇ 'ਤੇ ਅਸਲਾ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਕੋਲੋਂ 11 ਪਿਸਟਲ, 25 ਮੈਗਜ਼ੀਨ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਕਿ ਗ੍ਰਿਫ਼ਤਾਰ ਕੀਤਾ ਵਿਅਕਤੀ ਮੱਧ ਪ੍ਰਦੇਸ਼ ਤੋਂ ਅਸਲਾ ਲੇਕੇ ਆਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਪੁਲਿਸ ਵੱਲੋਂ ਵਿਦੇਸ਼ੀ ਪਿਸਟਲ ਤੇ ਕਾਰਤੂਸਾਂ ਸਮੇਤ ਇਕ ਕਾਬੂ

ABOUT THE AUTHOR

...view details