ਲੁਧਿਆਣਾ: ਫੋਕਲ ਪੁਆਇੰਟ ਇਲਾਕੇ ਦੇ ਵਿੱਚ (In the focal point area of Ludhiana) ਬੀਤੇ ਦਿਨੀਂ ਭਾਜਪਾ ਦੇ ਆਗੂ ਦੇ ਪਟਰੋਲ ਪੰਪ ਉੱਤੇ ਲੁੱਟ ਅਤੇ ਖੋਹ (Robbery at the petrol pump) ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ।ਇਸ ਦੌਰਾਨ ਮੁਲਜ਼ਮਾਂ ਵੱਲੋਂ ਮੌਕੇ ਉੱਤੇ ਪਹੁੰਚੀ ਪੁਲਿਸ ਉੱਤੇ ਹਮਲਾ ਵੀ ਕੀਤਾ ਗਿਆ ਸੀ ਚਾਕੂ ਦੇ ਨਾਲ ਪੁਲਿਸ ਉੱਤੇ ਵਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਇਹਨਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਅਤੇ ਅੱਜ ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਮੁੱਖ ਮੁਲਜ਼ਮ ਉਦੇ ਰਾਜ ਗਰੇਵਾਲ ਹਮਲੇ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਆਗੂ ਦਾ ਹੀ ਬੇਦਖਲ (BJP leaders estranged son) ਬੇਟਾ ਹੈ ।
ਪੁਲਿਸ ਨੇ ਕੀਤੀ ਪੁਸ਼ਟੀ:ਲੁਧਿਆਣਾ ਦੇ ਪੁਲਿਸ ਕਮਿਸ਼ਨਰ (Police Commissioner of Ludhiana) ਮਨਦੀਪ ਸਿੱਧੂ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਕਿ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਦੋ ਮੁਲਜ਼ਮ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਤਾਂ ਕਿਸੇ ਸਿਆਸੀ ਪਾਰਟੀ ਦੇ ਨਾਲ ਕੋਈ ਸਬੰਧ ਨਹੀਂ ਹੈ ਪਰ ਉਸ ਦੇ ਪਿਤਾ ਦਾ ਜ਼ਰੂਰ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਸਿਆਸੀ ਪਾਰਟੀ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਹ ਸਲਾਖਾ ਪਿੱਛੇ ਹੀ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੋਸ਼ਿਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ।