ਲੁਧਿਆਣਾ: ਐਸਟੀਐਫ ਲੁਧਿਆਣਾ ਰੇਂਜ ਪੁਲਿਸ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ 2 ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਨਾਕਾਬੰਦੀ ਕਰਕੇ 353 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਮੱਖਣ ਰਾਮ ਨੇ ਦੱਸਿਆ ਕਿ ਐਸਟੀਐਫ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 2 ਵਿਆਕਤੀ ਪਕੰਜ ਕਨੋਜੀਆ ਅਤੇ ਵਿਕਰਮ ਸ਼ਰਮਾ ਦੋਵੇਂ ਰਲਕੇ ਕਾਫ਼ੀ ਸਮੇਂ ਤੋਂ ਹੈਰੋਇਨ ਤਸਕਰੀ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਹਨ।
ਪੁਲਿਸ ਨੇ ਨਾਕਾਬੰਦੀ ਕਰ 2 ਤਸਕਰਾਂ ਨੂੰ ਕੀਤਾ ਕਾਬੂ - ਐਨਡੀਪੀਐਸ ਐਕਟ
ਐਸਟੀਐਫ ਲੁਧਿਆਣਾ ਰੇਂਜ ਪੁਲਿਸ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ 2 ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਨਾਕਾਬੰਦੀ ਕਰਕੇ 353 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।
ਉਹ ਇੰਡਸਟਰੀ ਏਰੀਆ ਏ ਵਿੱਚ ਨਸ਼ੇ ਦੀ ਸਪਲਾਈ ਦੇਣ ਵਾਲੇ ਹਨ। ਐਸਟੀਐਫ ਟੀਮ ਨੇ ਕਾਰਵਾਈ ਕਰਦਿਆਂ ਆਰ ਕੇ ਰੋਡ 'ਤੇ ਬਿਜਲੀ ਘਰ ਦੇ ਕੋਲ ਸਪੈਸ਼ਲ ਨਾਕਾਬੰਦੀ ਕਰਕੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਕੀਤੀ। ਪੁਲਿਸ ਨੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 353 ਗ੍ਰਾਮ ਹੈਰੋਇਨ ਬਰਾਮਦ ਕਰ ਕੀਤੀ।
ਮੁਲਜ਼ਮਾ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਥਾਣਾ ਐਸਟੀਐਫ ਮੋਹਾਲੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮੱਖਣ ਰਾਮ ਨੇ ਦੱਸਿਆ ਕਿ ਮੁਲਜ਼ਮ ਖ਼ੁਦ ਵੀ ਨਸ਼ਾ ਕਰਨ ਦੇ ਆਦੀ ਹਨ, ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।