ਪੰਜਾਬ

punjab

ETV Bharat / state

ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਕਾਬੂ - ਲੁਧਿਆਣਾ

ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚੋਰ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਕਾਬੂ
ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਕਾਬੂ

By

Published : Dec 4, 2020, 8:41 PM IST

ਲੁਧਿਆਣਾ: ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚੋਰ ਗਿਰੋਹ ਦੇ ਪਹਿਲਾਂ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਪੁੱਛਗਿੱਛ ਮਗਰੋਂ 2 ਹੋਰ ਨੂੰ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਚੋਰੀ ਦੀਆਂ 11 ਗੱਡੀਆਂ ਬਰਾਮਦ ਹੋਈਆਂ, ਜਦੋਂ ਕਿ 1 ਮੋਟਰ ਸਾਈਕਲ ਅਤੇ 1 ਐਕਟੀਵਾ ਵੀ ਇਸ ਵਿੱਚ ਸ਼ਾਮਲ ਹੈ।

ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਕਾਬੂ

ਮੁਲਜ਼ਮਾਂ ਦੀ ਸ਼ਨਾਖ਼ਤ ਮਨਦੀਪ ਸਿੰਘ, ਡੇਵਿਡ, ਵਿਸ਼ਾਲ ਅਤੇ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਮਨਦੀਪ ਸਿੰਘ ਜੋ ਕਿ ਮਾਸਟਰ ਮਾਈਂਡ ਹੈ, ਉਸ 'ਤੇ ਪਹਿਲਾਂ ਵੀ 9 ਮੁਕੱਦਮੇ ਦਰਜ ਹਨ। ਮੁਲਜਮ ਵਿਸ਼ਾਲ ਉਰਫ ਚਿੱਟੀ 'ਤੇ 10 ਮੁਕੱਦਮੇਂ ਪਹਿਲਾਂ ਦਰਜ ਹਨ।

ਇਸ ਸਬੰਧੀ ਲੁਧਿਆਣਾ ਦੇ ਜਾਇੰਟ ਕਮਿਸ਼ਨਰ ਭਾਗੀਰਥ ਮੀਨਾ ਨੇ ਦੱਸਿਆ ਕਿ ਇਹ ਮੁਲਜ਼ਮ ਕਾਰਾ ਚੋਰੀ ਕਰਕੇ ਅੱਗੇ ਕਬਾੜੀ ਨੂੰ ਵੇਚ ਦਿੰਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹੁਣ ਤੱਕ 6 ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਦੋਂ ਕਿ ਗਿਰੋਹ ਦਾ 1 ਮੈਂਬਰ ਸਰਬਜੀਤ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੈ।

ਉਨ੍ਹਾਂ ਦੱਸਿਆ ਕਿ ਪੁੱਛਗਿਛ ਦੌਰਾਨ ਮੁਲਜ਼ਮਾਂ ਤੋਂ 11 ਮੁਕਦਮੇ ਟਰੇਸ ਹੋਏ ਹਨ ਅਤੇ ਸਾਰੀਆਂ ਗੱਡੀਆਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਵਿੱਚੋਂ ਜ਼ਿਆਦਾਤਰ ਕਾਰਾਂ ਲੁਧਿਆਣਾ ਨਾਲ ਸਬੰਧਤ ਹਨ, ਜਦੋਂ ਕਿ ਇੱਕ ਅੰਮ੍ਰਿਤਸਰ ਅਤੇ ਬਟਾਲਾ ਨਾਲ ਵੀ ਸਬੰਧਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜੋ ਇਨਾਂ ਮੁਲਜ਼ਮਾਂ ਤੇ ਮੁਕਦਮੇ ਦਰਜ਼ ਹੋਏ ਹਨ, ਉਹ ਵੀ ਕਾਰ ਚੋਰੀ ਦੇ ਹੀ ਹਨ।

ABOUT THE AUTHOR

...view details