ਲੁਧਿਆਣਾ: ਬੀਤੇ ਦਿਨੀਂ 1 ਵਪਾਰੀ ਕੋਲੋਂ ਲਗਭਗ ਸਾਢੇ 5 ਲੱਖ ਦੀ ਲੁੱਟ ਹੋਣ ਦੀ ਮਾਮਲਾ ਸਾਹਮਣੇ ਆਇਆਂ ਸੀ। ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਤੋਂ ਇਲਾਵਾ ਮੋਟਰਸਾਈਕਲ ਚੋਰੀ ਕਰਨ ਵਾਲੇ 1 ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ, ਜਿਸ ਕੋਲੋਂ 9 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਪੁਲਿਸ ਦੋਵਾਂ ਮਾਮਲਿਆਂ ਨੂੰ ਵੱਡੀ ਕਾਮਯਾਬੀ ਦੇ ਰੂਪ 'ਚ ਦੇਖ ਰਹੀ ਹੈ, ਇੱਕ ਪਾਸੇ 14 ਤਰੀਕ ਨੂੰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਦੂਜੇ ਪਾਸੇ ਲਗਾਤਾਰ ਸ਼ਹਿਰ ਦੇ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਸੀ।
ਪੁਲਿਸ ਨੇ ਲੁੱਟਖੋਹ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕੀਤਾ ਕਾਬੂ
ਲੁਧਿਆਣਾ 'ਚ ਬੀਤੇ ਦਿਨੀਂ 1 ਵਪਾਰੀ ਕੋਲੋਂ ਲਗਭਗ ਸਾਢੇ 5 ਲੱਖ ਦੀ ਲੁੱਟ ਹੋਣ ਦੀ ਮਾਮਲਾ ਸਾਹਮਣੇ ਆਇਆਂ ਸੀ। ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਪਹਿਲੀ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਕੰਵਰਦੀਪ ਕੌਰ ਨੇ ਦੱਸਿਆ ਕਿ 14 ਸਤੰਬਰ ਨੂੰ ਇੰਡਸਟਰੀਅਲ ਏਰੀਆ ਵਿੱਚ 1 ਵਪਾਰੀ ਕੋਲੋਂ 5 ਲੱਖ 57 ਹਜ਼ਾਰ ਰੁਪਏ ਦੀ ਲੁੱਟ ਹੋਈ ਸੀ। ਇਸ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਸ਼ਨਾਖਤ ਵਿੱਕੀ, ਰਾਜੂ, ਕਪਿਲ ਅਤੇ ਸ਼ਿਵਮ ਵੱਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਤੇ 6 ਦਿਨ ਵਿੱਚ ਪੁਲਿਸ ਨੇ ਇਸ ਪੂਰੀ ਵਾਰਦਾਤ ਨੂੰ ਸੁਲਝਾਇਆ ਹੈ।
ਪੁਲਿਸ ਨੇ 1 ਹੋਰ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸ਼ਿਮਲਾਪੁਰੀ ਦੇ ਅਧੀਨ ਪੁਲਿਸ ਵੱਲੋਂ ਮਨਦੀਪ ਸਿੰਘ ਉਰਫ ਮਨੀ ਨਾਂ ਦੇ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਹ ਮੁਲਜ਼ਮ ਮੋਟਰ ਸਾਇਕਲ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ ਅਤੇ ਉਸ ਕੋਲੋਂ ਚੋਰੀ ਦੇ 9 ਵਾਹਨ ਬਰਾਮਦ ਹੋਏ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਤਫਤੀਸ਼ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਸ਼ਲਾਘਾ ਵੀ ਕੀਤੀ।