ਹਥਿਆਰਾਂ ਸਣੇ ਲੁੱਟ-ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ - ludhiana police
ਲੁਧਿਆਣਾ ਪੁਲਿਸ ਨੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਹੋਏ ਹਨ।
ਫ਼ੋਟੋ
ਲੁਧਿਆਣਾ: ਪੁਲਿਸ ਨੂੰ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਪੰਜਵਾਂ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ।