ਲੁਧਿਆਣਾ:ਸੂਬੇ ‘ਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ ਸ਼ਰਾਬ ਮਾਫੀਆ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਨਕਲੀ ਸ਼ਰਾਬ ਦੇ ਧੰਦੇ ਨੂੰ ਬੇਨਕਾਬ ਕੀਤਾ ਗਿਆ ਹੈ।ਇਸ ਛਾਪੇਮਾਰੀ ਦੌਰਾਨ ਕਾਫੀ ਮਾਤਰਾ ਦੇ ਵਿੱਚ ਜਾਅਲੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਵੀ ਸਬੰਧਿਤ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਨਕਲੀ ਸ਼ਰਾਬ ਮਾਮਲੇ ਦੇ ਵਿੱਚ ਫੈਕਟਰੀ ਦਾ ਮਾਲਕ ਤੇ ਦੋ ਲੋਕ ਮੁਲਜ਼ਮ ਪਾਏ ਗਏ ਹਨ।
ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਹੋਰ ਵੀ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਲਦ ਹੀ ਮੁੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਨਾਲ ਹੀ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।